Htv Punjabi
Punjab Video

ਕੁੜੀਆਂ ਵੱਖਰੀਆਂ ਵੱਖਰੀਆਂ ਸ਼ਿਕਾਇਤਾਂ ਲੈਕੇ ਪਹੁੰਚੀਆਂ ……

ਅੰਮ੍ਰਿਤਸਰ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੋਕ ਅਦਾਲਤ ਦਾ ਆਯੋਜਨ
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੌਕੇ ‘ਤੇ ਕੀਤਾ ਕੇਸਾ ਦਾ ਨਿਪਟਾਰਾ
ਵਿਆਹਕ ਵਿਵਾਦ, ਘਰੇਲੂ ਹਿੰਸਾ ਅਤੇ
ਬਜ਼ੁਰਗਾਂ ਦੀ ਅਣਦੇਖੀ ਦੇ ਮਾਮਲੇ ਸਭ ਤੋਂ ਵੱਧ ਸਾਹਮਣੇ ਆਏ
ਹਰ ਜ਼ਿਲ੍ਹੇ ‘ਚ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਨੂੰ ਇਨਸਾਫ ਦੇਣ ਦਾ ਸੰਕਲਪ
ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੀਆਂ, ਜਿੱਥੇ ਮੌਕੇ ‘ਤੇ ਹੀ ਕਈ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁਝ ਮਾਮਲਿਆਂ ਵਿੱਚ ਅਗਲੀ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਮਹਿਲਾ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿੱਚ ਜਾ ਕੇ ਇਸ ਤਰ੍ਹਾਂ ਦੀਆਂ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਮਹਿਲਾਵਾਂ ਜੋ ਕਿਸੇ ਕਾਰਨ ਕਰਕੇ ਦਫ਼ਤਰ ਤੱਕ ਨਹੀਂ ਪਹੁੰਚ ਸਕਦੀਆਂ, ਉਹਨਾਂ ਤੱਕ ਇਨਸਾਫ ਪਹੁੰਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕਈ ਵਾਰ ਛੋਟੇ ਬੱਚਿਆਂ, ਦੂਰੀ ਜਾਂ ਹੋਰ ਪਰਿਵਾਰਕ ਕਾਰਨਾਂ ਕਰਕੇ ਮਹਿਲਾਵਾਂ ਆਪਣੇ ਮਾਮਲੇ ਦਰਜ ਨਹੀਂ ਕਰਵਾ ਸਕਦੀਆਂ, ਜਿਸਨੂੰ ਦੇਖਦਿਆਂ ਕਮਿਸ਼ਨ ਨੇ ਖੁਦ ਮੈਦਾਨ ਵਿੱਚ ਜਾ ਕੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਲੋਕ ਅਦਾਲਤ ਵਿੱਚ ਕੁੱਲ 33 ਕੇਸ ਦਰਜ ਸਨ, ਜਿਨ੍ਹਾਂ ਵਿੱਚੋਂ ਲਗਭਗ 10 ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ 4 ਕੇਸਾਂ ਵਿੱਚ ਦੁਬਾਰਾ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜ਼ਿਆਦਾਤਰ ਮਾਮਲੇ ਵਿਆਹਕ ਵਿਵਾਦਾਂ ਨਾਲ ਸੰਬੰਧਿਤ ਸਨ, ਜਿੱਥੇ ਪਤੀਆਂ ਦੇ ਬਾਹਰਲੇ ਰਿਸ਼ਤਿਆਂ, ਘਰੇਲੂ ਹਿੰਸਾ, ਮਹਿਲਾਵਾਂ ਨੂੰ ਖਰਚਾ ਨਾ ਦੇਣ ਅਤੇ ਬੱਚਿਆਂ ਦੀ ਸੰਭਾਲ ਨਾ ਕਰਨ ਵਰਗੀਆਂ ਸ਼ਿਕਾਇਤਾਂ ਸਾਹਮਣੇ ਆਈਆਂ। ਇਸ ਤੋਂ ਇਲਾਵਾ ਬਜ਼ੁਰਗ ਮਾਤਾ-ਪਿਤਾ ਵੱਲੋਂ ਵੀ ਸ਼ਿਕਾਇਤਾਂ ਮਿਲੀਆਂ ਕਿ ਉਹਨਾਂ ਦੇ ਬੱਚੇ ਉਹਨਾਂ ਦੀ ਦੇਖਭਾਲ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਘਰੋਂ ਕੱਢ ਰਹੇ ਹਨ। ਕੁਝ ਮਹਿਲਾਵਾਂ ਨੇ ਇਹ ਵੀ ਦੱਸਿਆ ਕਿ ਉਹਨਾਂ ਦੇ ਬੱਚਿਆਂ ਨੂੰ ਸੱਸ-ਸਹੁਰੇ ਆਪਣੇ ਕੋਲ ਰੱਖ ਲੈਂਦੇ ਹਨ ਅਤੇ ਮਾਂ ਨੂੰ ਵਾਪਸ ਨਹੀਂ ਦਿੰਦੇ।

ਕਮਿਸ਼ਨ ਵੱਲੋਂ ਐਸੇ ਮਾਮਲਿਆਂ ਵਿੱਚ ਤੁਰੰਤ ਦਖ਼ਲਅੰਦਾਜ਼ੀ ਕਰਕੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਸਮਾਜ ਵਿੱਚ ਵਧ ਰਹੇ ਘਰੇਲੂ ਝਗੜਿਆਂ ਦੇ ਪਿੱਛੇ ਇੱਕ ਵੱਡਾ ਕਾਰਨ ਪਰਿਵਾਰਕ ਸੰਬੰਧਾਂ ਵਿੱਚ ਆ ਰਹੀ ਦੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਕਾਰਨ ਲੋਕ ਘਰ ਦੀ ਬਜਾਏ ਬਾਹਰੀ ਰਿਸ਼ਤਿਆਂ ਵੱਲ ਵੱਧ ਰਹੇ ਹਨ, ਜਿਸ ਨਾਲ ਪਰਿਵਾਰ ਟੁੱਟ ਰਹੇ ਹਨ ਅਤੇ ਬੱਚਿਆਂ ‘ਤੇ ਵੀ ਇਸਦਾ ਮਾੜਾ ਅਸਰ ਪੈਂਦਾ ਹੈ।

ਉਨ੍ਹਾਂ ਨੇ ਇਹ ਵੀ ਮੰਨਿਆ ਕਿ ਕੁਝ ਮਾਮਲਿਆਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਲਤ ਕਾਰਨ ਘਰੇਲੂ ਹਿੰਸਾ ਵੱਧ ਰਹੀ ਹੈ, ਜਿਸ ਨਾਲ ਮਹਿਲਾਵਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪੁਲਿਸ ਮੁਲਾਜ਼ਮਾਂ ‘ਤੇ ਲਾਪਰਵਾਹੀ ਦੇ ਦੋਸ਼ ਲੱਗਦੇ ਹਨ, ਉਥੇ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇਨਸਾਫ ਦੇਣ ਲਈ ਕਮਿਸ਼ਨ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ ਅਦਾਲਤਾਂ ਰਾਹੀਂ ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣ ਅਯੁੱਧਿਆ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਨੇ ਪਾ ਲਿਆ ਪੰਗਾ, ਸੁਪ੍ਰੀਮ ਕੋਰਟ ਦੇ ਫੈਸਲੇ ਨੂੰ ਦਿੱਤੀ ਜਾਵੇਗੀ ਚੁਣੌਤੀ ? ਸ਼੍ਰੋਮਣੀ ਕਮੇਟੀ ਇਜਲਾਸ ਦੌਰਾਨ ਸਦਨ ‘ਚ ਪਾਸ ਕਰਤਾ ਆਹ ਮਤਾ 

Htv Punjabi

ਕਣਕ ਦੀ ਬੋਰੀ ਪਿੱਛੇ ਬੰਦੇ ਮਰਨੇ ਸ਼ੁਰੂ , ਪੁਲਸੀਏ ਦੀ ਗੁੰਡਾਗਰਦੀ ਨੇ ਕੀਤੀ ਹੱਦ, ਦੇਖੋ ਹੌਲਨਾਕ LIVE ਤਸਵੀਰਾਂ

Htv Punjabi

ਪੰਜਾਬ ਦਾ ਵਪਾਰੀ ਲਿਆਇਆ ਐਨੇ ਗਰਮ ਕੱਪੜੇ, ਸਰਦੀਆਂ ਫੇਲ੍ਹ

htvteam

Leave a Comment