ਜਲੰਧਰ ‘ਚ ਕੁੱਲੜ ਪੀਜ਼ਾ ਕੱਪਲਦੀ ਗੱਡੀ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਹੈ। ਘਟਨਾ ਰਾਤ ਸਮੇਂ ਦੀ ਹੈ, ਜਿਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ।
ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ ਪਰ ਕੀ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਸੀ। ਸਹਿਜ ਨੇ ਕਿਹਾ- ਮੇਰੀ ਕਾਰ ਦਾ ਸ਼ੀਸ਼ਾ ਟੁੱਟਿਆ ਹੈ।
ਉਸ ਨੇ ਦੱਸਿਆ ਕਿ ਅਣਪਛਾਤਿਆਂ ਵੱਲੋਂ ਪਹਿਲਾਂ ਕਾਰ ਉਪਰ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ ਉੱਤੇ ਡੈਂਟ ਪਾ ਦਿੱਤੇ। ਉਸ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਕਾਰ ਰਿਪੇਅਰ ਕਰਵਾਈ ਸੀ।
ਸਹਿਜ ਨੇ ਕਿਹਾ ਕਿ ਉਸ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਅਤੇ ਪੁਲਿਸ ਨੇ ਬਿਆਨ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
