ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਨੂੰ ਲੈ ਕੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ ਆਇਆ ਹੈ।ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦਲੋਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਕਿਹਾ, ‘ਵਿਚਾਰ-ਚਰਚਾ ਦੀ ਲੋੜ ਹੈ। ਇਸ ਲਈ ਸਾਨੂੰ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਸਾਨੂੰ ਚਰਚਾ ਕਰਨ ਤੇ ਹੱਲ ਲੱਭਣ ਲਈ ਇੱਕ ਫੋਰਮ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਕਿਸਾਨ ਯੂਨੀਅਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਾ ਪਾਵੇ।
ਦੱਸ ਦਈਏ ਕਿ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨ ਦਿੱਲੀ ਜਾ ਰਹੇ ਹਨ।ਕੇਂਦਰੀ ਮੰਤਰੀਆਂ ਨਾਲ ਦੇਰ ਰਾਤ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਟੈਂਟ, ਰਾਸ਼ਨ ਤੇ ਹੋਰ ਸਾਮਾਨ ਟਰੈਕਟਰ ਟਰਾਲੀਆਂ ਵਿੱਚ ਲੈ ਕੇ ਦਿੱਲੀ ਵੱਲ ਕੂਚ ਕਰਨ ਲਈ ਰਵਾਨਾ ਹੋਏ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
