ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਸਥਾਨਕ 26 ਸੈਕਟਰ ਸਥਿਤ ਕਿਸਾਨ ਭਵਨ ਵਿਖੇ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਹੋਈ,,,,,,,ਇਸ ਮੀਟਿੰਗ ‘ਚ 14 ਕਿਸਾਨ ਆਗੂਆਂ ਤੋਂ ਇਲਾਵਾ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਅਰਜੁਨ ਮੁੰਡਾ ਤੇ ਨਿਤਿਆਨੰਦ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਜਾਣੇ ਸ਼ਾਮਿਲ ਹੋਏ,, ਮੀਟਿੰਗ ਖਤਮ ਹੋਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਬਿਆਨ ਦਿੱਤਾ ਕਿਹਾ ਕੀ ਕੇਂਦਰ ਸਰਕਾਰ ਨੇ ਚਿੱਠੀ ਕੱਢ ਕੇ ਪੰਜਾਬ ਦੇ ਸੰਗਰੂਰ, ਪਟਿਆਲਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰਵਾ ਦਿੱਤਾ… ਸਾਡੇ ਵਾਲੇ ਪਾਸੇ ਡ੍ਰੋਨ ਨਾਲ ਸੈੱਲ ਸੁੱਟ ਰਹੇ ਨੇ…ਜਿਸਦਾ ਮੈਂ ਵਿਰੋਧ ਜਤਾਇਆ…ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਵਿਤਕਰਾ ਨਾ ਕਰੋ…ਸੁਣੋ ਕੀ ਕਹਿੰਦੇ ਨੇ CM
ਇਸ ਤੋਂ ਪਹਿਲਾਂ 8 ਫਰਵਰੀ ਤੇ 12 ਫਰਵਰੀ ਨੂੰ ਹੋਈਆਂ ਮੀਟਿੰਗਾਂ ‘ਚ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਸੀ, ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲ਼ੇ ਸੁੱਟ ਕੇ ਉਨ੍ਹਾਂ ਨੂੰ ਰੋਕਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

