ਅੱਜ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ 13 ਜ਼ਿਲ੍ਹਿਆਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਪ੍ਰਦਰਸ਼ਨ ਦਾ ਕਾਰਣ ਕਿਸਾਨ ਆਗੂ ਜੀ-20 ਸੰਮੇਲਨ ਨੂੰ ਦੱਸ ਰਹੇ ਨੇ ਜੋ ਅੱਜ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਨਜ਼ਰ ਪੰਜਾਬ ਸਮੇਤ ਪੂਰੇ ਦੇਸ਼ ਦੇ ਆਰਥਿਕ ਸਾਧਨਾਂ ਉੱਤੇ ਹੈ ਅਤੇ ਇਸ ਜੀ-20 ਸੰਮੇਲਨ ਵਿੱਚ ਹਿੱਸਾ ਲੈ ਰਹੇ ਲੋਕ ਆਰਥਿਕ ਸਾਧਨਾਂ ਉੱਤੇ ਕਬਜ਼ਾ ਕਰਨ ਵਿੱਚ ਮਾਹਿਰ ਨੇ।
ਗੋਲਡ ਗੇਟ ਉੱਤੇ ਕਿਸਾਨਾਂ ਨੇ ਜਿੱਥੇ ਪੀਐੱਮ ਮੋਦੀ ਦਾ ਜੀ-20 ਸੰਮੇਲਨ ਕਰਵਾਉਣ ਲਈ ਪੁਤਲਾ ਫੂਕਿਆ ਉੱਥੇ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਇਸ ਸੰਮੇਲਨ ਰਾਹੀਂ ਦੇਸ਼ ਦੀ ਕੇਂਦਰ ਸਰਕਾਰ ਨਾਲ ਮਿਲ ਕੇ ਬਾਹਰੀ ਦੇਸ਼ਾਂ ਦੇ ਮੁਖੀ ਭਾਰਤ ਸਮੇਤ ਪੰਜਾਬ ਦੇ 80 ਫੀਸਦ ਉਤਪਾਦ, 75 ਫੀਸਦ ਵਪਾਰ ਅਤੇ 65 ਫੀਸਦ ਉਪਜਾਊ ਜ਼ਮੀਨ ਦੀ ਹਿੱਸੇਦਾਰੀ ਨੂੰ ਆਪਣੇ ਅਧੀਨ ਲੈਣਾ ਚਾਹੁੰਦੇ ਨੇ।
ਦੱਸ ਦਈਏ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਕਈ ਸੂਬਿਆਂ ਦੇ ਮੁਖੀ ਵੀ ਭਾਰਤ ਪਹੁੰਚ ਚੁੱਕੇ ਹਨ। ਸੁਰੱਖਿਆ ਦੇ ਮੱਦੇਨਜ਼ਰ ਪੂਰੀ ਦਿੱਲੀ ਨੂੰ ਇੱਕ ਅਭੇਦ ਕਿਲੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵੱਖ-ਵੱਖ ਦੇਸ਼ਾਂ ਦੇ ਮੁਖੀਆਂ ਨਾਲ ਪੀਐੱਮ ਮੋਦੀ ਦੁਵੱਲੀਆਂ ਬੈਠਕਾਂ ਕਰਨਗੇ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..