Htv Punjabi
Punjab Video

ਕੋਟਕਪੂਰਾ ਗੋਲੀਕਾਂਡ ਮਾਮਲੇ ਚ ਸੁਣਵਾਈ

ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਚ ਅੱਜ ਫਰੀਦਕੋਟ ਦੀ ਅਦਾਲਤ ਚ ਸੁਣਵਾਈ ਹੋਈ,,,,ਜਿਸ ‘ਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ,ਤਤਕਾਲੀ ਆਈਜੀ ਅਮਰ ਸਿੰਘ ਚਾਹਲ ਤੋ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ ਹੋਏ। ਬਾਕੀ ਮੁਲਜ਼ਮਾਂ ਵੱਲੋਂ ਆਪਣੀ ਹਾਜ਼ਰੀ ਮਾਫ਼ ਕਰਵਾਉਣ ਦੇ ਚਲੱਦੇ ਪੇਸ਼ ਨਹੀਂ ਹੋਏ, ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਇਸ ਮੋਕੇ ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ਦੀ ਸੁਬਾ ਸਰਾਕਰ ਤੇ ਵਰਦੇ ਨਜ਼ਰ ਆਏ ਉਥੇ ਉਨ੍ਹਾਂ ਵੱਲੋਂ ਸੂਬੇ ਅੰਦਰ ਆਮ ਆਦਮੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚੱਲ ਰਹੀ ਸਰਾਕਰ ਦੇ ਵੀ ਇਲਜ਼ਾਮ ਲਗਾਏ।

12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ।

ਬਹਿਬਲ ਕਲਾਂ ਵਿਖੇ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।,,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦਬੰਗ ਲੇਡੀ ਅਫ਼ਸਰ ਉੱਤਰੀ ਮੈਦਾਨ ‘ਚ, ਨਸ਼ੇ ਸੌਦਾਗਰਾਂ ਦੇ ਘਰ ‘ਚ ਵੜ੍ਹਕੇ ਕੀਤੇ ਸਿੱਧੇ

htvteam

ਬਾਰਡਰ ਨੇੜੇ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ; ਦੇਖੋ ਮੌਕੇ ਦਾ ਸੀਨ

htvteam

ਹੁਣੇ ਹੁਣੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕ ਕਰਨ ਗੌਰ

htvteam

Leave a Comment