Htv Punjabi
Punjab Video

ਖਾਲਿਸਤਾਨੀ ਨੈਟਵਰਕ ਨੂੰ ਤੋੜਨ ਲਈ ਪੰਜਾਬ ਦੇ ਵਿੱਚ NIA ਨੇ ਨੱਪੀ ਪੈੜ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਸਵੇਰੇ ਖੰਨਾ ‘ਚ ਰੇਡ ਮਾਰੀ। ਇੱਥੇ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਰਹੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ ਗਿਆ। ਐਨਆਈਏ ਦੀ ਟੀਮ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ ਵਿਖੇ ਸੀਆਰ ਕੰਗ ਦੇ ਘਰ ਪਹੁੰਚੀ।

ਕੰਗ ਦੇ ਵਿਦੇਸ਼ੀ ਸਬੰਧਾਂ ਦੀ ਜਾਂਚ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਐਨਆਈਏ ਦੀ ਟੀਮ ਸੀਆਰ ਨੂੰ ਨਾਲ ਲੈ ਕੇ ਜੀਟੀ ਰੋਡ ਭੱਟੀਆਂ ਸਥਿਤ ਉਨ੍ਹਾਂ ਦੇ ਨਸ਼ਾ ਛੁਡਾਊ ਕੇਂਦਰ ਪਹੁੰਚੀ। ਇੱਥੇ ਵੀ ਕਰੀਬ ਅੱਧਾ ਘੰਟਾ ਜਾਂਚ ਚੱਲੀ। ਇਸ ਤੋਂ ਬਾਅਦ NIA ਦੀ ਟੀਮ ਰਵਾਨਾ ਹੋ ਗਈ। NIA ਦੇ ਛਾਪੇ ਤੋਂ ਬਾਅਦ ਸੀਆਰ ਕੰਗ ਖੁਦ ਮੀਡੀਆ ਦੇ ਸਾਹਮਣੇ ਆਏ।

ਸੀਆਰ ਕੰਗ ਨੇ ਦਾਅਵਾ ਕੀਤਾ ਕਿ ਉਹਨਾਂ ਦੇ ਕੋਈ ਵਿਦੇਸ਼ੀ ਸਬੰਧ ਸਾਹਮਣੇ ਨਹੀਂ ਆਏ। ਇਸ ਤੋਂ ਬਾਅਦ NIA ਦੀ ਟੀਮ ਨੇ ਉਹਨਾਂ ਨੂੰ ਕਲੀਨ ਚਿੱਟ ਦੇ ਦਿੱਤੀ।

ਇਸ ਤੋਂ ਇਲਾਵਾ ਐਨਆਈਏ ਨੇ ਟੀਮ ਨੇ ਮੋਗਾ ਵਿੱਚ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਐਨਆਈਏ ਕਿਸੇ ਫੰਡਿੰਗ ਸਬੰਧੀ ਪੁੱਛਗਿੱਛ ਕਰ ਰਹੀ ਹੈ। ਇਹ ਰੇਡ ਗੁਰਲਾਭ ਸਿੰਘ ਦੇ ਘਰ ਕੀਤੀ ਗਈ। ਐਨਆਈਏ ਨੇ ਉਸ ਨੂੰ ਚੰਡੀਗੜ੍ਹ ਬੁਲਾਇਆ ਹੈ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ।

ਇਤੇ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਤੇ ਵਿਧਾਨ ਸਭਾ ਹਲਕਾ ਸ਼੍ਰੀ ਹਰਿਗੋਬਿੰਦਪੁਰ ਅਧੀਨ ਪਿੰਡ ਬੋਲੇਵਾਲ ਵਿਖੇ ਕਿਰਪਾਲ ਸਿੰਘ ਨਾਮ ਦੇ ਵਿਅਕਤੀ ਦੇ ਘਰ ਵੀ ਐਨਆਈਏ ਦੀ ਰੇਡ ਹੋਈ। ਕਿਰਪਾਲ ਸਿੰਘ ਨੂੰ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਦੇਖੋ ਵੀਡੀਓ ‘ਚ ਮੁੰਡੇ ਕੀ ਕਰਦੇ ਨੇ ?

htvteam

ਆਹ ਦੇਖਲੋ ਪੰਜਾਬ ‘ਚ ਕੀ ਕੁਝ ਹੋਣ ਲੱਗਿਆ, ਕਿਤੇ ਐਵੇਂ ਤੁਸੀ ਵੀ ਨਾ ਰਗੜੇ ਜਾਇਓ

htvteam

ਖਾਲਿਸਤਾਨ ਝੰਡਾ ਲਹਿਰਾਉਣ ਵਾਲਿਆਂ ਨੂੰ ਪਨਾਹ ਦੇਣ ਵਾਲਾ ਕਾਬੂ, ਅਹਿਮ ਖੁਲਾਸੇ

htvteam

Leave a Comment