ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਤੋਂ ਇੱਕ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਸਕਰਨਪ੍ਰੀਤ ਸਿੰਘ ਪੁੱਤਰ ਸਵ.ਪਰਮਜੀਤ ਸਿੰਘ ਵਾਸੀ ਪਿੰਡ ਦਰੀਏਵਾਲ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਨ ਵਾਸਤੇ ਟਰੈਕਟਰ ਟਰਾਲੀ ਲੈ ਕੇ ਖੇਤਾਂ ਵਿੱਚ ਜਾ ਰਿਹਾ ਸੀ ਤਾਂ ਅਚਾਨਕ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ ਜਿਸ ਕਾਰਨ ਜਸਕਰਨਪ੍ਰੀਤ ਸਿੰਘ ਟਰੈਕਟਰ ਹੇਠਾਂ ਆ ਗਿਆ ਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਂਢ ਗੁਆਂਢ ਦੇ ਕਿਸਾਨ ਇਕੱਠੇ ਹੋ ਗਏ ਤੇ ਉਸਨੂੰ ਟਰੈਕਟਰ ਹੇਠੋ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ,,,,,,,
ਜ਼ਿਕਰਯੋਗ ਹੈ ਕਿ 19 ਸਾਲਾ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਦੀ 11 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਹ ਦਾਦੀ, ਮਾਤਾ ਅਤੇ ਭੈਣ ਦਾ ਇਕਲੌਤਾ ਸਹਾਰਾ ਸੀ ਪਰਿਵਾਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..