ਖਿਡਾਰੀ ਦੇ ਕੱਪੜੇ ਪਾਏ ਜਿਸ ਨੌਜਵਾਨ ਨੂੰ ਤੁਸੀਂ ਬੱਸ ਸਟੈਂਡ ਤੇ ਖੜ੍ਹੇ ਨੂੰ ਦੇਖ ਰਹੇ ਹੋ,,,,ਇਹ ਉਹ ਅੰਤਰਰਾਸ਼ਟਰੀ ਪੈਰਾ ਕਰਾਟੇ ਦਾ ਖਿਡਾਰੀ ਹੈ ਜਿਸ ਦਾ ਆਉਣ ਤੇ ਕਿਸੇ ਨੇ ਸਵਾਗਤ ਨਹੀਂ ਕੀਤਾ,, ਉਸਨੂੰ ਵਾਸਤਾ ਲੈਣ ਵਾਸਤੇ ਉਸਦੇ ਸਿਰਫ਼ ਦੋਸਤ ਹੀ ਪਹੁੰਚੇ। ਇਹ ਨੌਜਵਾਨ ਗਰੀਬ ਪਰਿਵਾਰ ਦੇ ਨਾਲ ਸਬੰਧ ਰੱਖਦਾ,,ਕਿ ਤਾਂ ਇਸਦਾ ਅਪਮਾਨ ਹੋਇਆ ?
ਖੰਨਾ ‘ਚ ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਦਾ ਅਪਮਾਨ ਹੋਇਆ। ਮਲੇਸ਼ੀਆ ‘ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਸ਼ਹਿਰ ਪਰਤੇ ਇਸ ਖਿਡਾਰੀ ਦਾ ਸਵਾਗਤ ਵੀ ਨਹੀਂ ਕੀਤਾ ਗਿਆ। ਖਿਡਾਰੀ ਤਰੁਣ ਸ਼ਰਮਾ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕੀਤਾ,,,,,,,
ਦੱਸ ਦਈਏ ਕਿ ਤਰੁਣ ਸ਼ਰਮਾ 21 ਤੋਂ 23 ਜੁਲਾਈ ਤੱਕ ਹੋਈ ਦੂਜੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਭਾਗ ਲੈਣ ਲਈ ਮਲੇਸ਼ੀਆ ਗਿਆ ਸੀ। ਇਸ ਚੈਂਪੀਅਨਸ਼ਿਪ ਵਿੱਚ 43 ਦੇਸ਼ਾਂ ਦੇ ਪੈਰਾ ਖਿਡਾਰੀ ਪਹੁੰਚੇ। ਭਾਰਤ ਦੇ ਦੋ ਹੀ ਖਿਡਾਰੀ ਸਨ, ਇੱਕ ਤਰੁਣ ਸ਼ਰਮਾ ਅਤੇ ਦੂਜਾ ਦਿੱਲੀ ਦਾ ਖਿਡਾਰੀ। ਤਰੁਣ ਨੇ ਮਲੇਸ਼ੀਆ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਅਤੇ ਭਾਰਤ ਨੂੰ ਕਾਂਸੀ ਦਾ ਤਗ਼ਮਾ ਦਿਵਾਇਆ। ਉਸਨੂੰ ਉਮੀਦ ਸੀ ਕਿ ਜਦੋਂ ਉਹ ਸ਼ਹਿਰ ਪਹੁੰਚੇਗਾ ਤਾਂ ਉਸਦਾ ਸਨਮਾਨ ਕੀਤਾ ਜਾਵੇਗਾ। ਪਰ ਜਦੋਂ ਤਰੁਣ ਬੱਸ ਸਟੈਂਡ ‘ਤੇ ਉਤਰਿਆ ਤਾਂ ਉਸਦੀ ਉਪਲਬਧੀ ਦੀ ਖੁਸ਼ੀ ਦਾ ਕੋਈ ਨਾਮੋ-ਨਿਸ਼ਾਨ ਤੱਕ ਨਹੀਂ ਸੀ। ਤਰੁਣ ਨੂੰ ਲੈਣ ਉਸਦੇ ਕੁਝ ਦੋਸਤ ਹੀ ਪਹੁੰਚੇ ਸਨ।
ਤਰੁਣ ਸ਼ਰਮਾ ਇੱਕ ਪੈਰਾ ਕਰਾਟੇ ਖਿਡਾਰੀ ਹੈ। ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਉਹ ਆਪਣੇ ਪਿਤਾ ਨਾਲ ਸਬਜ਼ੀ ਦੀ ਰੇਹੜੀ ਲਾਉਂਦਾ ਸੀ। ਪਿਤਾ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ। ਹੁਣ ਉਹ ਖੁਦ ਰੇਹੜੀ ਲਗਾ ਰਿਹਾ ਹੈ। ਉਸਨੇ ਕਈ ਵਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ। ਲੰਬੇ ਸਮੇਂ ਤੋਂ ਉਹ ਸਰਕਾਰ ਕੋਲ ਨੌਕਰੀ ਲਈ ਤਰਲੇ ਕੱਢ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਸਰਕਾਰੀ ਮਦਦ ਨਹੀਂ ਮਿਲਦੀ ਹੈ। ਖੇਡਾਂ ਪ੍ਰਤੀ ਆਪਣੇ ਜਨੂੰਨ ਨੂੰ ਪੂਰਾ ਕਰਨ ਲਈ ਤਰੁਣ ਨੇ ਆਪਣਾ ਘਰ ਗਿਰਵੀ ਰੱਖਿਆ ਹੋਇਆ ਹੈ। 12 ਲੱਖ ਰੁਪਏ ਦਾ ਕਰਜ਼ਾ ਹੈ। ਇਸ ਵਾਰ ਵੀ ਉਹ 1 ਲੱਖ ਰੁਪਏ ਦਾ ਕਰਜ਼ਾ ਲੈ ਕੇ ਮਲੇਸ਼ੀਆ ਗਿਆ ਸੀ। ਇੰਨੀ ਗਰੀਬੀ ਹੈ ਕਿ ਦਿੱਲੀ ਤੋਂ ਰੋਡਵੇਜ਼ ਦੀ ਬੱਸ ਵਿੱਚ ਖੰਨਾ ਵਾਪਸ ਪਰਤਿਆ। ਸ਼ਹਿਰ ਪਹੁੰਚ ਕੇ ਵੀ ਜਦੋਂ ਕਿਸੇ ਨੇ ਤਰੁਣ ਦੀ ਜਿੱਤ ’ਤੇ ਖੁਸ਼ੀ ਨਹੀਂ ਮਨਾਈ ਤਾਂ ਉਹ ਨਿਰਾਸ਼ ਹੋ ਗਿਆ।,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
