Htv Punjabi
Crime Punjab Video

ਗੁਰਦੁਆਰਾ ਸਾਹਿਬ ਦੇ ਕਥਾਵਾਚਕ ਦੀ ਜਨਾਨੀ ਨਾਲ ਅ/ਸ਼/ਲੀਲ ਵੀਡੀਓ ਵਾਇਰਲ !

ਲੁਧਿਆਣਾ ਦੇ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਦੀ ਅਸ਼ਲੀਲ ਵੀਡੀਓ ਵਾਇਰਲ
ਨਿਹੰਗ ਸਿੰਘ ਜਥੇਬੰਦੀਆਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ
ਪੁਲਿਸ ਨੇ ਜਾਂਚ ਦੀ ਕਹੀ ਗੱਲ, ਕਿਹਾ ਪੀੜਿਤ ਮਹਿਲਾ ਵੱਲੋਂ ਨਹੀਂ ਆਈ ਸ਼ਿਕਾਇਤ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਅਧੀਨ ਪੈਂਦੇ ਗੁਰਦੁਆਰਾ ਬਾਬਾ ਦੀਪ ਸਿੰਘ ਦੇ ਕਥਾਵਾਚਕ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ।ਜਿਸਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਰੋਸ ਜਤਾਇਆ ਗਿਆ ਅਤੇ ਮੁਕਤ ਕਥਾਵਾਚਕ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਥੇਬੰਦੀਆਂ ਦੇ ਦੱਸਣ ਮੁਤਾਬਕ ਕਥਾ ਵਾਚਕ ਦੇ ਨਾਲ ਨਜ਼ਰ ਆ ਰਹੀ ਮਹਿਲਾ ਉਸਦੀ ਮੂੰਹ ਬੋਲੀ ਧੀ ਹੈ। ਪਰ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਆ ਤੇ ਉਸਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਦਾ ਰਸਤਾ ਦਿਖਾਉਣ ਦੀ ਮੰਗ ਕੀਤੀ ਹੈ।

ਉਧਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਦੇ ਮਨ ਦੇ ਵਿੱਚ ਰੋਸ਼ ਹੈ ਉਹਨਾਂ ਕਿਹਾ ਕਿ ਅਜਿਹੇ ਭੂੰਡ ਆਸ਼ਕ ਦੇ ਖਿਲਾਫ ਉਹ ਕਾਰਵਾਈ ਕਰਨਗੇ। ਉਹਨਾਂ ਕਿਹਾ ਕਿ ਕਥਾਵਾਚਕ ਫਿਲਹਾਲ ਫਰਾਰ ਹ ਤੇ ਉਸਦਾ ਫੋਨ ਵੀ ਬੰਦ ਆ ਰਿਹਾ ਹੈ। ਅਤੇ ਉਸ ਨੂੰ ਲੱਭਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਬਾਬਤ ਉਹਨਾਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਪੁਲਿਸ ਨੇ ਵੀ ਜਲਦ ਕਾਰਵਾਈ ਦੀ ਗੱਲ ਕਹੀ ਹੈ।

ਉਧਰ ਜਦੋਂ ਇਸ ਸਬੰਧ ਵਿੱਚ ਥਾਣਾ ਮੁਖੀ ਵਿਜੇ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅਸ਼ਲੀਲ ਵੀਡੀਓ ਵਾਇਰਲ ਵਾਲਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਬਾਬਤ ਉਚਗਿਚ ਕੀਤੀ ਗਈ ਹੈ ਅਤੇ ਉਹਨਾਂ ਨੇ ਕਿਹਾ ਕਿ ਇਹ ਵੀਡੀਓ ਉਹਨਾਂ ਦੇ ਕਿਸੇ ਵੀ ਕਮਰੇ ਦੀ ਨਹੀਂ ਹੈ ਉਹਨਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਨੂੰ ਸੈਟੀਸਫਾਈ ਕਰਾਉਣ ਲਈ ਉਹਨਾਂ ਬੁਲਾਇਆ ਸੀ ਉਹਨਾਂ ਕਿਹਾ ਕਿ ਇਸ ਬਾਬਤ ਸ਼ਿਕਾਇਤ ਆਈ ਹੈ ਫਿਰ ਵੀ ਉਹ ਇਸ ਮਾਮਲੇ ਵਿੱਚ ਜਾਂਚ ਕਰਨਗੇ ਅਤੇ ਕਾਰਵਾਈ ਕਰਨਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੰਜਾਬ ਦਾ ਆਹ ਸ਼ਹਿਰ ਬਣਿਆ ਗੁੰ-ਡਿਆਂ ਦਾ ਗੜ੍ਹ ? ਗੁੰ-ਡਿਆਂ ਨੇ ਹਥਿ-ਆਰਾਂ ਨਾਲ ਦੇਖੋ ਕਿਵੇਂ ਮਚਾਈ ਅੱਤ

htvteam

ਬਿਸ਼ਨੋਈ ਦੀ ਵੀਡੀਓ ਕਾਲ ਬਾਰੇ ਹੋਇਆ ਵੱਡਾ ਖੁਲਾਸਾ !

htvteam

ਸੇਵਾ ਮੁਕਤ ਫੌਜ਼ੀ ਨੂੰ ਰੱਬ ਨੇ ਦਿੱਤਾ ਛੱਪੜ ਫਾੜ ਕੇ; ਪਰਿਵਾਰ ‘ਚ ਖੁਸ਼ੀਆਂ ਦਾ ਮਾਹੌਲ

htvteam

Leave a Comment