Htv Punjabi
Punjab Religion Video

ਗੁਰਪੁਰਬ ਮੌਕੇ ਲੱਗਿਆ ਵੱਡਾ ਝਟਕਾ

PAK ਸਰਕਾਰ ਦਾ 800 ਸਿੱਖ ਸ਼ਰਧਾਲੂਆਂ ਨੂੰ ਝਟਕਾ, ਸ੍ਰੀ ਨਨਕਾਣਾ ਸਾਹਿਬ ਜਾਣ ਲਈ ਨਹੀਂ ਦਿੱਤਾ ਵੀਜ਼ਾ,,, ਜੀਂ ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 788 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ। ਜਿਹੜੇ ਸ਼ਰਧਾਲੂਆਂ ਨੂੰ ਵੀਜੇ ਮਿਲੇ ਉਹਨਾਂ ਦੇ ਵਿੱਚ ਕਾਫੀ ਖੁਸ਼ੀ ਦਾ ਮਾਹੌਲ ਸੀ ਪਰ ਜਿਨਾਂ ਨੂੰ ਨਹੀਂ ਦਿੱਤੇ ਗਏ ਉਹਨਾਂ ਨੂੰ ਲੈ ਕੇ ਵੀ ਮੈਂ ਕਿਹਾ ਕਿ ਉਹਨਾਂ ਸਿੱਖ ਸ਼ਰਧਾਲੂ ਨੂੰ ਵੀ ਸੀ ਦਿੱਤੀ ਜਾਣੀ ਚਾਹੀਦੀ,,,,,,,

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋ ਸਫ਼ਾਰਤਖ਼ਾਨੇ ਨੇ 788 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 896 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ,,,,,

ਜ਼ਿਕਰਯੋਗ ਹੈ ਕਿ ਇਹ ਜਥਾ 25 ਨਵੰਬਰ ਨੂੰ ਪ੍ਰਥਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਲਈ ਰਵਾਨਾ ਹੋਣ ਵਾਲਾ ਹੈ। ਜਿੱਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ। ਇਹ ਸਮੂਹ ਵੱਖ-ਵੱਖ ਤੀਰਥ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ 4 ਦਸੰਬਰ, 2023 ਨੂੰ ਭਾਰਤ ਵਾਪਸ ਪਰਤੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਡੇਰਾ ਪ੍ਰੇਮਣਾਂ ਦੀਆਂ ਹਰਕਤਾਂ ਤੋਂ ਪੂਰਾ ਪਿੰਡ ਹੋਇਆ ਦੁੱਖੀ, ਲੋਕਾਂ ਦੇ ਫੋਨ ਮੰਗ ਕਰਦੀਆਂ ਸੀ ਇਹ ਕੰਮ

htvteam

ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਲਸਣ-ਕੌਫੀ ਵਾਲਾ ਮਿਕਸਰ ਮਾਰੋਗੇ ਰਾਤਾਂ ਨੂੰ ਸਿਕਸਰ

htvteam

ਪੰਜਾਬ ਭਾਰਤ ਦਾ ਸਭ ਤੋਂ ਵੱਧ ਕਰਜ਼ਈ ਸੂਬਾ : ਨਵਜੋਤ ਸਿੰਘ ਸਿੱਧੂ

htvteam

Leave a Comment