ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਥਾਣਾ ਸਦਰ ਅਹਿਮਦਗੜ੍ਹ ਅਧੀਨ ਪੈਂਦੇ ਪਿੰਡ ਦੁਲਮਾਂ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਹੈ।ਉਧਰ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਖਿਆ ਹੈ ਕਿ ਜੇਕਰ ਗੱਜਣਮਾਜਰਾ ਨੂੰ ਕੁਝ ਹੋਇਆ ਤਾਂ ਈਡੀ ਇਸ ਦੀ ਜ਼ਿੰਮੇਵਾਰ ਹੋਵੇਗੀ।ਅਸੀਂ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ। ਉਨ੍ਹਾਂ ਆਖਿਆ ਕਿ ਗੱਜਣਮਾਜਰਾ ਨਾਲ ਮੁਲਾਕਾਤ ਤੋਂ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਗੱਜਣਮਾਜਰਾ ਉਨ੍ਹਾਂ ਨੇ ਪਰਿਵਾਰ ਮੈਂਬਰ ਹਨ। ਉਨ੍ਹਾਂ ਦੀ ਹਾਲਤ ਅਜੇ ਵੀ ਠੀਕ ਨਹੀਂ ਹੈ, ਪਰ ਈਡੀ ਨੇ ਉਨ੍ਹਾਂ ਨੂੰ ਮਿਲਣ ਵੀ ਨਹੀਂ ਦਿੱਤਾ ਗਿਆ।,,,, ਉਥੇ ਹੀ ਇਸ ਮਾਮਲੇ ਮਾਲਵਿੰਦਰ ਸਿੰਘ ਕੰਗ ਦਾ ਵੀ ਬਿਆਨ ਸਾਹਮਣੇ ਆਇਆ ਤੇ ਇਸ ਕਾਰਵਾਈ ਨੂੰ ਲੈ ਕੇ ਕੀ ਕਿਹਾ ਜਰਾ ਤੁਸੀਂ ਵੀ ਸੁਣੋ………
ਦੱਸ ਦਈਏ ਕਿ ਬੀਤੇ ਦਿਨੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਜਦੋਂ ਈਡੀ ਨੇ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸੀ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਸ਼ਾਮ ਕਰੀਬ 5.30 ਵਜੇ ਈਡੀ ਦੀ ਟੀਮ ਵਿਧਾਇਕ ਦਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੀ।ਵਿਧਾਇਕ ਜਸਵੰਤ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………