Htv Punjabi
Punjab Video

ਘਰ ਤੋਂ ਬਾਹਰ ਨਿਕਲਣ ਵਾਲੇ ਸਾਵਧਾਨ, ਮੌਸਮ ਵਿਭਾਗ ਦਾ ਐਲਾਨ

ਪੰਜਾਬ ਵਿੱਚ ਟੰਢ ਦਾ ਕਹਿਰ ਜਾਰੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਤੋਂ ਤਿੰਨ ਦਿਨਾਂ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਸਰਦੀ ਦੇ ਮੌਸਮ ‘ਚ ਇਹ ਪਹਿਲੀ ਬਰਸਾਤ ਹੈ। ਦੱਸ ਦਈਏ ਕਿ ਪੰਜਾਬ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।ਦੱਸ ਦਈਏ ਕਿ ਪੰਜਾਬ ‘ਚ ਬੁੱਧਵਾਰ ਨੂੰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਲੁਧਿਆਣਾ ਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹੀ ਤੇਜ਼ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ 11 ਜ਼ਿਲ੍ਹਿਆਂ ਦੇ ਸਬੰਧ ਵਿੱਚ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਿਕ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਜਨਾਨੀਆਂ ਤੇ ਬੰਦਿਆਂ ਤੋਂ ਬਾਅਦ ਹੁਣ ਮੁਹੱਲੇ ਦੇ ਜਵਾਕ ਹੋਏ ਸਿਆਣੇ; ਦੇਖੋ ਵੀਡੀਓ

htvteam

ਬੱਚੇ ਤਾਂ ਰੱਬ ਦਾ ਰੂਪ ਹੁੰਦੇ ਨੇ, ਆਹ ਕੀ ਕਰ ਰਹੇ ਸੀ ਬੱਚਿਆਂ ਨਾਲ !

Htv Punjabi

ਬਾਦਲਾਂ ਦੇ ਸ਼ਹਿਰ ਚ ਚੱਕਾ ਜਾਮ ! ਆਹਮੋ ਸਾਹਮਣੇ ਹੋਏ ਦੋ ਧਿਰਾ ਦੇ ਟਾਕਰੇ ?

htvteam

Leave a Comment