Htv Punjabi
Punjab Religion Video

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਾਰਨ ਵੈਰਾਗੀ ਮਾਹੌਲ

ਸਰਬੰਸ ਦਾਨੀ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ
ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨਾਲ ਜੁੜਿਆ ਵੈਰਾਗੀ ਮਾਹੌਲ
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਦੇਸ਼–ਵਿਦੇਸ਼ ਤੋਂ ਆਈਆਂ ਸੰਗਤਾਂ
ਆਤਿਸ਼ਬਾਜ਼ੀ ਤੋਂ ਪਰਹੇਜ਼, ਸਿਰਫ਼ ਦੀਪਮਾਲਾ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਦਿਹਾੜਾ
ਸੰਗਤਾਂ ਦੇ ਦਰਸ਼ਨ ਦੀਦਾਰ ਦੇ ਲਈ ਜਲੋਹ ਸਾਹਿਬ ਵੀ ਸਜਾਏ ਗਏ
ਗੁਰੂ ਦੀ ਬਾਣੀ ਤੇ ਸਿੱਖਿਆ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ
ਅੱਜ ਸਰਬੰਸ ਦਾਨੀ, ਖ਼ਾਲਸਾ ਪੰਥ ਦੇ ਸਾਜਣਹਾਰ ਅਤੇ ਅੰਮ੍ਰਿਤ ਦੇ ਦਾਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ। ਇਸ ਪਾਵਨ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ–ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਅਤੇ ਸਰਬਤ ਦੇ ਭਲੇ ਲਈ ਅਰਦਾਸਾਂ ਕੀਤੀਆਂ।

ਇਹ ਦਿਨ ਖ਼ਾਸ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਸਤਿਗੁਰੂ ਦੇ ਪਿਆਰੇ ਚਾਰ ਸਾਹਿਬਜ਼ਾਦੇ—ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ—ਦੀ ਸ਼ਹਾਦਤ ਦੇ ਦਿਹਾੜੇ ਵੀ ਮਨਾਏ ਜਾਂਦੇ ਹਨ। ਛੋਟੀ ਉਮਰ ਵਿੱਚ ਜ਼ੁਲਮ ਦੇ ਸਾਹਮਣੇ ਡਟ ਕੇ ਖੜ੍ਹ ਜਾਣ ਵਾਲੇ ਸਾਹਿਬਜ਼ਾਦਿਆਂ ਨੇ ਸਮੇਂ ਦੇ ਹੁਕਮਰਾਨਾਂ ਨੂੰ ਇਹ ਸਾਬਤ ਕਰ ਦਿੱਤਾ ਕਿ ਸਭ ਤੋਂ ਵੱਡਾ ਧਰਮ ਇਨਸਾਨੀਅਤ ਹੈ।

ਹਜ਼ੂਰੀ ਰਾਗੀ ਭਾਈ ਜੁਝਾਰ ਸਿੰਘ ਜੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਵਿਰੋਧ ਕਿਸੇ ਧਰਮ ਜਾਂ ਕੌਮ ਨਾਲ ਨਹੀਂ, ਸਗੋਂ ਕੇਵਲ ਜ਼ੁਲਮ ਨਾਲ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਰਾ ਪਰਿਵਾਰ ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿੱਤਾ ਅਤੇ ਅੱਜ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਬਖ਼ਸ਼ੀ ਗੁਰਬਾਣੀ ਅਤੇ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਢਾਲੀਏ।

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਾਰਨ ਵੈਰਾਗੀ ਮਾਹੌਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਆਤਿਸ਼ਬਾਜ਼ੀ ਨਹੀਂ ਕੀਤੀ ਜਾਏਗੀ ਅਤੇ ਸਿਰਫ਼ ਦੀਪਮਾਲਾ ਰਾਹੀਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸੰਗਤਾਂ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕੀਤੀ। ਉੱਥੇ ਹੀ ਸੰਗਤਾਂ ਦੇ ਦਰਸ਼ਨ ਦੀਦਾਰੇ ਦੇ ਲਈ ਜਲੋਹ ਸਾਹਿਬ ਵੀ ਸਜਾਏ ਗਏ।

ਇਸ ਮੌਕੇ ਗੁਰੂ ਘਰ ਮੱਥਾ ਟੇਕਣ ਪਹੁੰਚੇ ਭੁਪਿੰਦਰ ਸਿੰਘ ਅਤੇ ਹੋਰ ਸ਼ਰਧਾਲੂਆਂ ਨੇ ਕਿਹਾ ਕਿ ਅੱਜ ਦੋ ਮਹਾਨ ਦਿਹਾੜੇ ਇਕੱਠੇ ਆਉਣ ਕਾਰਨ ਸ਼ਰਧਾ ਹੋਰ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਵਾਹਿਗੁਰੂ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ।

ਅਖੀਰ ਵਿੱਚ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਕਿ ਹਰ ਮਨੁੱਖ ਸਿੱਖੀ ਨਾਲ ਜੁੜੇ, ਇਤਿਹਾਸ ਨੂੰ ਜਾਣੇ, ਅੰਮ੍ਰਿਤ ਛਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚਲ ਕੇ ਆਪਣੇ ਜੀਵਨ ਨੂੰ ਸੁਹੇਲਾ ਬਣਾਏ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਘਰ ਚ ਵੜ ਗਏ ਬੇਗਾਨੇ ਪੁੱਤ, ਦੇਖ ਫਿੱਟੀ ਨੀਅਤ ?

htvteam

ਖਨੌਰੀ ਬਾਰਡਰ ਤੇ ਦੇਖੋ ਕਿਸਾਨ ਨਾਲ ਕੀ ਹੋਇਆ

htvteam

ਹਾਰਲੇ ਵਾਲਾ ਮੁੰਡਾ ਦਿਖਾ ਗਿਆ ਪੁਲਿਸ ਨੂੰ ਅੱਖਾਂ? ਪੈ ਗਿਆ ਪੰਗਾ

htvteam

Leave a Comment