ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ‘ਚ ਚਲੀਆਂ ਗੋਲੀਆਂ
2 ਨਕਾਬਪੋਸ਼ ਨੌਜਵਾਨਾਂ ਨੇ ਵਾਈਸ ਚੇਅਰਮੈਨ ਤੇ ਕੀਤੀ ਫਾਇਰਿੰਗ
ਮੌਕੇ ਤੇ ਪਹੁੰਚੀ ਪੁਲਿਸ ਘਟਨਾ ਦੇ ਵਿੱਚ ਜਾਂਚ ਕੀਤੀ ਸ਼ੁਰੂ
ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਕੁੱਝ ਨਕਾਬਪੋਸ਼ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਦੌਰਾਨ ਉਹ ਵਾਲ ਵਾਲ ਬਚ ਗਏ ਹਨ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਉਹ ਸ਼ਨੀਵਾਰ ਦੀ ਬੀਤੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰ ਦੇ ਬਾਹਰ ਹੀ ਗਲੀ ‘ਚ ਘੁੰਮ ਰਹੇ ਸਨ, ਐਨੇ ਨੂੰ ਦੋ ਨਕਾਬਪੋਸ਼ ਅਣਪਛਾਤੇ ਨੌਜਵਾਨ ਇੱਕ ਮੋਟਰਸਾਇਕਲ ਤੇ ਸਵਾਰ ਹੋਕੇ ਆਏ ਅਤੇ ਆਉਂਦੇ ਸਾਰ ਹੀ ਉਕਤ ਦੋਹਾਂ ਹਥਿਆਰਬੰਦ ਨੌਜਵਾਨਾ ਨੇ ਮੇਰੇ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੌਰਾਨ ਉਹਨਾਂ ਨੇ ਭੱਜ ਕੇ ਜਾਨ ਬਚਾਈ ਹੈ, ਉਹਨਾਂ ਦੱਸਿਆ ਕਿ ਮੌਕੇ ਦਾ ਪੁਲਿਸ ਨੂੰ 6 ਖ਼ਾਲੀ ਰੋਦ ਵੀ ਬਰਾਮਦ ਹੋਏ ਹਨ ਅਤੇ ਉਕਤ ਨੌਜਵਾਨਾਂ ਪਿੰਡ ਦੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ।
ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਕਾਨੂੰਨ ਅਵਸਥਾਂ ਨੂੰ ਬਹਾਲ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ।
ਉਧਰ ਜਦੋਂ ਇਸ ਘਟਨਾ ਦੀ ਜਾਣਕਾਰੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਮਿਲੀ ਤਾਂ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਏਐਸਪੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੀ ਐਸ ਐਚ ਓ ਇੰਸਪੈਕਟਰ ਸੋਨਮਦੀਪ ਕੌਰ , ਚੌਂਕੀ ਇੰਚਾਰਜ ਮਲਕੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ।
ਘਟਨਾ ਬਾਬਤ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਡੱਲਾ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ 6 ਖਾਲੀ ਰੋਦ ਬਰਾਮਦ ਹੋਏ ਹਨ। ਉਹਨਾਂ ਨੇ ਕਿਹਾ ਕਿ ਮੇਰੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ , ਅਤੇ ਜਾਂਚ ਕੀਤੀ ਜਾ ਰਹੀ ਹੈ ,ਜਿਸ ਤੋਂ ਬਾਅਦ ਜਲਦ ਹੀ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
