ਨੂਰਮਹਿਲ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਹੋਇਆ ਹੰਗਾਮਾਂ
ਮਾਪਿਆਂ ਵੱਲੋਂ ਸਕੂਲ ਦੇ ਬਾਹਰ ਸਕੂਲ ਖਿਲਾਫ ਕੀਤੀ ਨਾਅਰੇਬਾਜੀ
ਕਿਹਾ ਸਾਡੇ ਬੱਚਿਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ
ਪੇਪਰਾਂ ਵਿੱਚ ਵੀ ਨਹੀਂ ਬੈਠਣ ਦਿੱਤਾ ਜਾ ਰਿਹਾ
ਨੂਰਮਹਿਲ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਕਦੋਂ ਹੰਗਾਮਾਂ ਦੇਖਣ ਨੂੰ ਮਿਲਿਆ ਜਦੋਂ ਕੁਝ ਮਾਂ ਬਾਪ ਬੱਚਿਆਂ ਦੇ ਸਕੂਲ ਦੇ ਬਾਹਰ ਸਕੂਲ ਦੇ ਖਿਲਾਫ ਨਾਰੇਬਾਜੀ ਕਰਨ ਲੱਗੇ ਅਤੇ ਉਹਨਾਂ ਨੇ ਕਿਹਾ ਕਿ ਸਾਡੇ ਬੱਚਿਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੇਪਰਾਂ ਵਿੱਚ ਵੀ ਨਹੀਂ ਬੈਠਣ ਦਿੱਤਾ ਜਾ ਰਿਹਾ ਜਿਸ ਤੋਂ ਬਾਅਦ ਨੂਰ ਮਹਿਲ ਦੇ ਥਾਣਾ ਪ੍ਰਭਾਰੀ ਗੁਰਨਾਮ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੇ ਅਤੇ ਉਹਨਾਂ ਵੱਲੋਂ ਪ੍ਰਿੰਸੀਪਲ ਮੈਡਮ ਦੇ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਜਿਸ ਤੋਂ ਬਾਅਦ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਜੋ ਇਹਨਾਂ ਦੀਆਂ ਮੰਗਾਂ ਹਨ।
ਉਹਨਾਂ ਦੇ ਸੰਬੰਧ ਵਿੱਚ ਹਾਈ ਅਥੋਰਟੀ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਹਨਾਂ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਹ ਇਹਨਾਂ ਨੂੰ ਦੱਸ ਦਿੱਤਾ ਜਾਵੇਗਾ ਅਤੇ ਜੋ ਬੱਚਿਆਂ ਦੇ ਮਾਂ ਬਾਪ ਵੱਲੋਂ ਸਕੂਲ ਮੈਨੇਜਮੈਂਟ ਉੱਤੇ ਆਰੋਪ ਲਗਾਏ ਗਏ ਹਨ ਉਹਨਾਂ ਨੂੰ ਵੀ ਨਕਾਰ ਦਿੱਤਾ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..