Htv Punjabi
Punjab siyasat Video

ਜਾਣੋ ਸੰਗਰੂਰ ਲੋਕ ਸਭਾ ਸੀਟ ‘ਤੇ “ਆਪ” ਦੀ ਹਾਰ ਦੇ ਮੁੱਖ ਕਾਰਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੜ੍ਹ ਵਜੋਂ ਜਾਣੀ ਜਾਂਦੀ ਸੰਗਰੂਰ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਹਾਰ ਉਦੋਂ ਹੋਰ ਵੀ ਨਾਮੋਸੀ ਭਰੀ ਹੋ ਜਾਂਦੀ ਹੈ ਜਦੋਂ ਇਸ ਲੋਕ ਸਭਾ ਦੇ 9 ਵਿਧਾਨ ਸਭਾ ਹਲਕਿਆਂ ‘ਚ 9 ਦੇ 9 ਵਿਧਾਇਕ ਹੀ ਆਮ ਆਦਮੀ ਪਾਰਟੀ ਦੇ ਹੋਣ, ਜਿਨ੍ਹਾਂ ਵਿਚ ਦੋ ਮੰਤਰੀ ਅਤੇ ਖੁਦ ਮੁੱਖ ਮੰਤਰੀ ਸ਼ਾਮਲ ਹਨ।
ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮਹਿਜ਼ ਤਿੰਨ ਮਹੀਨੇ ਪਹਿਲਾਂ ਪੰਜਾਬ ਦੀਆਂ 117 ਤੋਂ 92 ਵਿਧਾਨ ਸਭਾ ਸੀਟਾਂ ‘ਤੇ ਵੱਡੀ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਦੇਸ਼ ਭਰ ਵਿਚੋਂ ਆਪਣੀ ਇੱਕੋ ਇੱਕ ਲੋਕ ਸਭਾ ਸੀਟ ਵੀ ਗੁਆਉਣੀ ਪੈ ਗਈ ਹੈ। ਇੱਥੇ 2014 ਅਤੇ 2019 ਵਿਚ ਲਗਾਤਾਰ ਦੋ ਵਾਰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਚੋਣ ਜਿੱਤ ਚੁੱਕੇ ਹਨ। ਆਮ ਆਦਮੀ ਪਾਰਟੀ ਦੀ ਇਸ ਹਾਰ ਦੇ ਕਈ ਕਾਰਣ ਹਨ ਪਰ ਸੰਗਰੂਰ ਵਿਚ ਜ਼ਿਮਨੀ ਚੋਣ ਹਾਰਣ ਦਾ ਸਭ ਤੋਂ ਵੱਡਾ ਕਾਰਣ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਜਦੋਂ ਪੰਜਾਬ ਸਰਕਾਰ ਵਲੋਂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਉਸ ਤੋਂ ਮਹਿਜ਼ ਦੋ ਦਿਨ ਬਾਅਦ ਹੀ ਗੈਂਗਸਟਰਾਂ ਵਲੋਂ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ ਸੀ।

Related posts

ਬਿਨਾਂ ਸਕਿਉਰਿਟੀ ਇਕੱਲੇ ਸੜਕਾਂ ਤੇ “ਆਪ” ਦਾ ਇਹ ਵੱਡਾ ਵਿਧਾਇਕ

htvteam

ਦੇਖੋ 2023-24 ਲਈ ਬਾਬੇ ਨੇ ਕੀਤੀ ਧਮਾਕੇਦਾਰ ਭਵਿੱਖਬਾਣੀ; ਦੇਖੋ ਵੀਡੀਓ

htvteam

ਪੰਜਾਬ ਦੇ ਚੱਪੇ-ਚੱਪੇ ‘ਤੇ ਕੀੜੀਆਂ ਵਾਂਗ ਘੁੰਮਦੀ ਪੁਲਿਸ

htvteam