JE ਵੱਲੋਂ ਗੋਲੀਆਂ ਚਲਾਉਣ ਨਾਲ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਗੱਡੀ ਹਟਾਉਣ ਦੀ ਬਹਿਸ ‘ਚ ਤਾਬੜਤੋੜ ਚਲਾਈਆਂ ਗੋਲੀਆਂ
ਮਜੀਠਾ ਰੋਡ ਇਲਾਕੇ ਚ ਵਾਪਰੀ ਵੱਡੀ ਘਟਨਾ
ਮੌਕੇ ਤੇ ਪਹੁੰਚੀ ਪੁਲਿਸ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਗੰਡਾ ਸਿੰਘ ਕਾਲੋਨੀ ਦੀ ਗਲੀ ਨੰਬਰ 2 ‘ਚ ਇਕ ਘਟਨਾ ਸਾਹਮਣੇ ਆਈ ਜਿੱਥੇ ਇਕ ਬਿਜਲੀ ਬੋਰਡ ਦੇ JE ਨੇ ਰਸਤੇ ਵਿਚੋਂ ਗੱਡੀ ਹਟਾਉਣ ਦੀ ਬਹਿਸ ਤੋਂ ਬਾਅਦ ਆਪਣੀ ਘਰ ਦੀ ਬਾਲਕਨੀ ਤੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਗੋਲੀਆਂ ਦੀ ਚਪੇਟ ‘ਚ ਆ ਕੇ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਹੋਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਵਿਖੀ ਵਜੋਂ ਹੋਈ ਹੈ ਜੋ ਗੰਡਾ ਸਿੰਘ ਕਾਲੋਨੀ ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ JE ਪਰਿਵਾਰ ਸਮੇਤ ਮੌਕੇ ਤੋਂ ਗੱਡੀ ਰਾਹੀਂ ਫਰਾਰ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਚਾਲੂ ਹੈ ਅਤੇ ਕਤਲ ਦੇ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।
ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪੈਂਦੀ ਗੰਡਾ ਸਿੰਘ ਕਾਲੋਨੀ ਦੀ ਗਲੀ ਨੰਬਰ 2 ‘ਚ ਇਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਰਸਤੇ ‘ਚ ਖੜੀ ਗੱਡੀ ਨੂੰ ਹਟਾਉਣ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਬਿਜਲੀ ਬੋਰਡ ‘ਚ ਤੈਨਾਤ JE ਨੇ ਆਪਣੇ ਘਰ ਦੀ ਬਾਲਕਨੀ ਤੋਂ ਪੰਜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ 19 ਸਾਲਾ ਵਿਖੀ ਦੇ ਸਿਰ ਵਿੱਚ ਗੋਲੀ ਲੱਗੀ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੋਰ ਦੋ ਵਿਅਕਤੀ—ਇੱਕ ਸਬਜ਼ੀ ਵਿਕਰੇਤਾ ਸਮੇਤ—ਤੰਗ ‘ਚ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਨਾਰਥ ਅਤੇ ਥਾਣਾ ਸਦਰ ਦੇ ਐਸਐਚਓ ਹਰਸੰਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਅਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਕਤਲ ਸਣੇ ਹੋਰ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ। JE ਘਟਨਾ ਮਗਰੋਂ ਆਪਣੇ ਪਰਿਵਾਰ ਸਮੇਤ ਮੌਕੇ ਤੋਂ ਗੱਡੀ ਰਾਹੀਂ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੇ ਨਿਆਂ ਦੀ ਮੰਗ ਕੀਤੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
