👉 ਪੁਲਿਸ ਦਾ ਚਾਈਨਾ ਡੋਰ ਨੂੰ ਲੈ ਕੇ ਇੱਕ ਨਵਾਂ ਉਪਰਾਲਾ ਸਰਕਾਰੀ ਸਕੂਲ ਗਿਆਰਵੀਂ ਅਤੇ ਬਾਰਵੀਂ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਜਾਨਲੇਵਾ ਪ੍ਰਭਾਵ ਤੋਂ ਕਰਵਾਇਆ ਜਾਣੂ।
👉ਚਾਈਨਾ ਡੋਰ ਦੀ ਵਰਤੋਂ ਨਾ ਕਰਨ ਨੂੰ ਲੈ ਕੇ ਸੀਨੀਅਰ ਸੈਕੈਂਡਰੀ ਸਕੂਲ ਦੇ ਬੱਚਿਆਂ ਨੇ ਡੀਐਸਪੀ ਸਮਰਾਲਾ ਮੂਹਰੇ ਚੁੱਕੀ ਕਸਮ।
👉ਸਰਕਾਰੀ ਸੈਕੰਡਰੀ ਸਕੂਲ ਵਿੱਚ ਡੀਐਸਪੀ ਵੱਲੋਂ ਬੱਚਿਆਂ ਨੂੰ ਨਸ਼ਿਆਂ ਅਤੇ ਚਾਈਨਾ ਡੋਰ ਤੋਂ ਦੂਰ ਰਹਿਣ ਲਈ ਕੀਤਾ ਗਿਆ ਜਾਗਰੂਕ
ਖੰਨਾ ਪੁਲਿਸ ਜ਼ਿਲਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿੱਚ ਸਮਰਾਲਾ ਪੁਲਿਸ ਦੇ ਡੀਐਸਪੀ ਤਰਲੋਚਨ ਸਿੰਘ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਰਕਾਰੀ ਸਕੂਲ 11ਵੀਂ ਅਤੇ 12ਵੀਂ ਦੇ ਸੈਂਕੜੇ ਬੱਚਿਆਂ ਨੇ ਹਿੱਸਾ ਲਿਆ। ਇਸ ਸੈਮੀਨਾਰ ਵਿੱਚ ਡੀਐਸਪੀ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਅਤੇ ਚਾਈਨਾ ਡੋਰ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ ਇਸ ਸੈਮੀਨਾਰ ਵਿੱਚ ਬੀਐਸਪੀ ਨੇ ਬੱਚਿਆਂ ਨੂੰ ਚਾਈਨਾ ਡੋਰ ਤੋਂ ਇਨਸਾਨਾਂ ਅਤੇ ਪੰਛੀਆਂ, ਜਾਨਵਰਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ।
ਡੀਐਸਪੀ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹ ਕੇ ਬੱਚਿਆਂ ਨੂੰ ਉੱਚ ਸ਼ਿਕਸ਼ਾ ਉੱਚ ਸਿੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਨਾਲ ਬੱਚੇ ਆਪਣਾ ਚੰਗਾ ਭਵਿੱਖ ਬਣਾ ਸਕਣਗੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣਗੇ। ਡੀਐਸਪੀ ਨੇ ਕਿਹਾ ਕਿ ਚਾਈਨਾ ਡੋਰ ਨਾਲ ਜਿੱਥੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੂੰ ਨੁਕਸਾਨ ਹੁੰਦਾ ਹੈ ਅਤੇ ਚਾਈਨਾ ਡੋਰ ਨਾਲ ਅਸਮਾਨ ਵਿੱਚ ਉੱਡ ਰਹੇ ਪੰਛੀਆਂ ਨੂੰ ਵੀ ਵੱਡਾ ਨੁਕਸਾਨ ਹੁੰਦਾ ਹੈ ਕਿਉਂਕਿ ਉਹਨਾਂ ਦੇ ਪਰ ਕੁਤਰ ਚਾਈਨਾ ਡੋਰ ਨਾਲ ਕੁਤਰੇ ਜਾਂਦੇ ਹਨ ਜਿਸ ਨਾਲ ਉਹ ਦੁਬਾਰਾ ਕਦੇ ਉੜ ਨਹੀਂ ਸਕਦੇ। ਇਸ ਕਰ ਕਾਰਨ ਬੱਚਿਆਂ ਨੂੰ ਕਸਮ ਖਾਣੀ ਚਾਹੀਦੀ ਹੈ ਕਿ ਚਾਈਨਾ ਡੋਰ ਨਾਲ ਪਤੰਗ ਨਹੀਂ ਉੜਾਵਾਂਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..