ਜੇ ਤੁਸੀਂ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਚਲਾਉਣ ਲਈ ਦਿੱਤਾ ਤਾਂ ਜੇਲ੍ਹ ਦੀ ਹਵਾ ਖਾਣੀ ਪੈ ਸਕਦੀ ਹੈ। ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਨਾਬਾਲਗ ਬੱਚਿਆਂ ਦੇ ਵਾਹਨ ਚਲਾਉਣ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ ਵਾਲਾ ਹੈ। ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਹਿਲਾਂ ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ। ਜੇ 18 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੁਪਹੀਆ ਜਾਂ ਚਾਰ ਪਹੀਆ ਵਾਹਨ ਚਲਾਉਂਦੇ ਫੜਿਆ ਗਿਆ ਤਾਂ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਬਠਿੰਡਾ ਟਰੈਫਿਕ ਪੁਲਿਸ ਦੇ ਥਾਣੇਦਾਰ ਹਾਕਮ ਸਿੰਘ ਹੋਰੀ ਸ਼ਹਿਰਾਂ ਅਤੇ ਪਿੰਡਾਂ ਦੇ ਸਕੂਲਾਂ ਵਿੱਚ ਜਾਕੇ ਬੱਚਿਆਂ ਨੂੰ ਜਾਗਰੂਕ ਕਰਦੇ ਨਜ਼ਰ ਆਏ ਹਨ ਆਓ ਹੁਣ ਤੁਸੀ ਵੀ ਸੁਣ ਲਵੋ ਥਾਣੇਦਾਰ ਹਾਕਮ ਸਿੰਘ ਦਾ ਭਾਸ਼ਣ,,,,,,,,,
ਦੂਸਰੇ ਪਾਸੇ ਸਕੂਲ ਦੇ ਟੀਚਰ ਅਤੇ ਵਿਦਿਆਰਥੀਆਂ ਨੇ ਵੀ ਅੱਜ ਜੋ ਟਰੈਫਿਕ ਰੂਲ ਬਾਰੇ ਉਹਨਾਂ ਨੂੰ ਪਤਾ ਚੱਲਿਆ ਹੈ ਉ੍ਨ੍ਹਾਂ ਨੇ ਚੰਗਾ ਕਦਮ ਦੱਸਿਆ ਅਤੇ ਵਿਦਿਆਰਥੀਆਂ ਨੇ ਵੀ ਆਖਿਆ ਕਿ ਅਸੀਂ ਟਰੈਫਿਕ ਰੂਲ ਦੀ ਪਾਲਣਾ ਕਰਾਂਗੇ ਬਾਕੀ ਹੁਣ ਆਉਂਣ ਵਾਲਾ ਸਮਾਂ ਹੀ ਦੱਸੇਗਾ ਕੀ ਬੱਚੇ ਰੂਲ ਨੂੰ ਮੰਨਦੇ ਨੇ ਜਾਂ ਨਹੀਂ ਨਹੀਂ ਫਿਰ 31 ਜੁਲਾਈ ਤੋਂ ਬਾਅਦ ਕਾਰਵਾਈ ਮਾਪਿਆਂ ਤੇ ਕਾਰਵਾਈ ਅਰੰਭ ਦਿੱਤੀ ਜਾਵੇਗੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
