ਦਿੱਲੀ ਪੁਲਿਸ ਨੇ ਗੁਜਰਾਤ ਮੁਦਰਾ ਪੋਰਟ ਤੋਂ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਦੋ ਸ਼ੂਟਰਾਂ ਸਣੇ 3 ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 8 ਗ੍ਰਨੇਡ, ਗ੍ਰੇਨੇਡ ਲਾਂਚਰ, 3 ਪਿਸਤੌਲ, 36 ਕਾਰਤੂਸ ਬਰਾਮਦ ਹੋਏ ਹਨ।
ਇਨ੍ਹਾਂ ਨੇ ਪਹਿਲਾਂ ਮੂਸੇਵਾਲਾ ਉਤੇ Ak 47 ਨਾਲ ਫਾਇਰਿੰਗ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਆਪਣੇ ਨਾਲ ਗ੍ਰਨੇਡ ਵੀ ਲੈ ਕੇ ਆਏ ਸਨ। ਉਨ੍ਹਾਂ ਨੂੰ ਸ਼ੱਕ ਸੀ ਕਿ ਮੁਕਾਬਲਾ ਵੀ ਹੋ ਸਕਦਾ ਹੈ।
ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਇੱਕ ਵੱਡੀ ਪ੍ਰੈਸ ਕਾਨਫਰੰਸ ਕਰ ਸਿੱਧੂ ਮੂਸੇਵਾਲਾ ਮਾਮਲੇ ‘ਚ ਅਹਿਮ ਖੁਲਾਸੇ ਕੀਤੇ ਨੇ |
previous post
