Htv Punjabi
Punjab Video

ਟੰਗਿਆ ਗਿਆ ਗਰੀਬਾਂ ਦਾ ਮਸੀਹਾ ਚੰਨੀ…

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ‘ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ। ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17ਏ ਅਧੀਨ ਇਹ ਪ੍ਰਵਾਨਗੀ ਲਾਜ਼ਮੀ ਮੰਨੀ ਜਾਂਦੀ ਹੈ।ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਸਰਕਾਰ ਨੂੰ ਪੱਤਰ ਲਿਖੇ ਜਾਣ ਦੀ ਪੁਸ਼ਟੀ ਕੀਤੀ ਹੈ।,,,,,ਵਿਜੀਲੈਂਸ ਅਧਿਕਾਰੀਆਂ ਮੁਤਾਬਕ ਸਰਕਾਰ ਤੋਂ ਹਰੀ ਝੰਡੀ ਮਿਲਣ ਮਗਰੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਨਾਲ ਕੰਮ ਕਰਨ ਵਾਲੇ ਆਈਏਐੱਸ ਅਧਿਕਾਰੀਆਂ ਖਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਸਨ।

ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਉਨ੍ਹਾਂ ਇਹ ਵਿਭਾਗ ਆਪਣੇ ਕੋਲ ਹੀ ਰੱਖਿਆ। ਸ੍ਰੀ ਚੰਨੀ ‘ਤੇ ਸੈਰ-ਸਪਾਟਾ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ ਇੱਕ ਰਿਜ਼ੌਰਟ ਦੇ ਮਾਲਕ ਨੂੰ ਸਸਤੇ ਭਾਅ ਪਟੇ ਉਤੇ ਦੇਣ ਦੇ ਦੋਸ਼ ਹਨ।

ਵਿਜੀਲੈਂਸ ਨੇ ਇਸ ਸਬੰਧੀ ਸਾਰੇ ਦਸਤਾਵੇਜ਼ ਕਬਜ਼ੇ ਵਿੱਚ ਲੈ ਲਏ ਹਨ। ਵਿਜੀਲੈਂਸ ਦੇ ਤਫ਼ਤੀਸ਼ੀ ਅਧਿਕਾਰੀ ਇਸ ਤੋਂ ਪਹਿਲਾਂ ਦੋ ਵਾਰੀ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕਰ ਚੁੱਕੇ ਹਨ।,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਜਿਸ ਜਮੀਨ ਪਿੱਛੇ ਛੋਟੇ ਭਰਾ ਨੇ ਮਾਰ ਤੇ 2 ਸਕੇ ਭਰਾ, ਉਸ ਜ਼ਮੀਨ ਦਾ ਦੇਖੋ ਕੀ ਬਣਿਆ, ਰੂਹ ਕੰਬਾਊ ਘਟਨਾ ਦਾ ਅਸਲ ਸੱਚ

Htv Punjabi

ਆਹ ਜਗ੍ਹਾ ਤੇ ਕੋਰਟ ਕੇਸ ਹੁੰਦੇ ਨੇ ਮਿੰਟਾਂ ਚ ਹੱਲ

htvteam

ਲਓ ਜੀ! ਸੋਸ਼ਲ ਮੀਡੀਆ ਨੇ ਇਸ ਬੰਦੇ ਨੂੰ ਬਣਾਤਾ ਅੰਮ੍ਰਿਤਪਾਲ, ਹੁਣ ਆਉਂਦੇ ਵਿਦੇਸ਼ੋਂ ਕੌੜੇ-ਕੌੜੇ ਫੋਨ

htvteam

Leave a Comment