ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਵਿਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਵੱਡੇ ਪੱਧਰ ‘ਤੇ ਵੋਟਾਂ ਬਣਾਈਆਂ ਜਾ ਰਹੀਆਂ ਹਨ ਜਿਸ ਸਬੰਧੀ ਕਈ ਸਿੱਖ ਚਿੰਤਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਇਤਰਾਜ਼ ਵੀ ਪ੍ਰਗਟਾਇਆ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਿੱਖ ਕਦੇ ਨਹੀਂ ਕਹਿੰਦੇ ਕਿ ਸਾਨੂੰ ਮੰਦਰ,ਮਸਜਿਦ,ਚਰਚ ਜਾਂ ਡੇਰੇ ਦਾ ਪ੍ਰਬੰਧ ਦਿਉ। ਸਿੱਖਾਂ ਦੇ ਅਧਿਕਾਰ ਵਿਚ ਗ਼ੈਰ ਸਿੱਖ ਨੂੰ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਕਿਹਾ ਕਿ ਅੱਜ ਉਹ ਵੋਟਰ ਬਣ ਰਹੇ ਨੇ, ਕੱਲ੍ਹ ਨੂੰ ਮੈਂਬਰ ਬਣਨਗੇ ਅਤੇ ਬਾਅਦ ਵਿਚ ਪ੍ਰਬੰਧਕ ਬਣਨਗੇ। ਦਾਦੂਵਾਲ ਨੇ ਦਸਿਆ ਕਿ ਉਨ੍ਹਾਂ ਕੋਲ ਡੇਰੇ ਦੇ ਪੈਰੋਕਾਰਾਂ ਵਲੋਂ ਭਰੇ ਗਏ ਫਾਰਮ ਵੀ ਆਏ ਸਨ। ਉਨ੍ਹਾਂ ਕਿਹਾ ਕਿ ਫਾਰਮ ਵਿਚ ਇਹ ਲਾਈਨ ਵੀ ਜੋੜਨੀ ਚਾਹੀਦੀ ਹੈ ਕਿ ‘ਮੈਂ ਸ੍ਰੀ ਗੁਰੂ ਗੰਥ ਸਾਹਿਬ ਜੀ ਅਤੇ 10 ਪਾਤਸ਼ਾਹੀਆਂ ਤੋਂ ਬਿਨਾਂ ਕਿਸੇ ਨੂੰ ਗੁਰੂ ਨਹੀਂ ਮੰਨਦਾ’। ਇਹ ਚੀਜ਼ ਪੰਜਾਬ ਅਤੇ ਹਰਿਆਣਾ ਦੇ ਫਾਰਮਾਂ ਵਿਚੋਂ ਗ਼ਾਇਬ ਹੈ।
ਸੋ ਦੱਸ ਦਈਏ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਲਈ ਹੋਣ ਵਾਲੀਆਂ ਚੋਣਾਂ ਵਿਚ ਉਸ ਵਿਅਕਤੀ ਨੂੰ ਹੀ ਦਖ਼ਲ ਦੇਣ ਦਾ ਅਧਿਕਾਰ ਹੋਣਾ ਚਾਹੀਦਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਦਾ ਹੋਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਹੀ ਜੀਵਨ ਬਤੀਤ ਕਰਦਾ ਹੋਵੇ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….