ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਸੁਰੱਖਿਆ
ਰੇਲਵੇ ਸਟੇਸ਼ਨ ਦੀ ਕੀਤੀ ਗਈ ਸਪੈਸ਼ਲ ਚੈਕਿੰਗ
ਲੁਧਿਆਣਾ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਜਾਂਚ ਅਭਿਆਨ ਚਲਾਇਆ
ਸ਼ੱਕੀ ਲੋਕਾਂ ਤੇ ਚੀਜ਼ਾਂ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ
ਤਿਉਹਾਰਾਂ ਦੇ ਮੱਦੇਨਜਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਫੋਰ ਸਖਤ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਅੱਜ ਲੁਧਿਆਣਾ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਜਾਂਚ ਅਭਿਆਨ ਚਲਾਇਆ ਗਿਆ ਅਤੇ ਇਸ ਦੌਰਾਨ ਸ਼ੱਕੀ ਲੋਕਾਂ ਤੇ ਚੀਜ਼ਾਂ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ।
ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜਰ ਅਤੇ ਆਪਰੇਸ਼ਨ ਕਾਸੋ ਦੇ ਤਹਿਤ ਇਹ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਉਹਨਾਂ ਵੱਲੋਂ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਖੜੇ ਵਾਹਨਾਂ ਦੀ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਾਰਕਿੰਗ ਵਿੱਚ ਖੜੇ ਪੁਰਾਣੇ ਵਾਹਨਾਂ ਦੇ ਵੀ ਡਿਟੇਲ ਮੰਗੀ ਗਈ ਹੈ। ਇਸ ਤੋਂ ਇਲਾਵਾ, ਸਟੇਸ਼ਨ ਤੇ ਮੌਜੂਦ ਸ਼ੱਕੀ ਲੋਕਾਂ ਅਤੇ ਇੱਥੇ ਪਏ ਸ਼ੱਕੀ ਸਮਾਨ ਦੀ ਵੀ ਜਾਂਚ ਕੀਤੀ ਗਈ ਹੈ। ਉਹਨਾਂ ਨੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸਮਾਨ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝਾ ਕਰਨ ਦੀ ਅਪੀਲ ਕੀਤੀ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..