ਇਸ ਵੇਲੇ ਦੀ ਵੱਡੀ ਖ਼ਬਰ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਆ ਰਹੀ ਹੈ, ਜਿਸਨੇ ਇੱਕ ਵੱਡਾ ਫੈਸਲਾ ਲਿਆ ਹੈ | ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਇਸ ਫੈਸਲੇ ਨੂੰ ਲੈ ਕੇ ਪੂਰੀ ਦੁਨੀਆਂ ਹੈਰਾਨ ਹੋ ਰਹੀ ਹੈ |
ਗੋਲਡੀ ਬਰਾੜ ਕਈ ਏਜੰਸੀਆਂ ਦੇ ਰਾਡਾਰ ‘ਤੇ ਆ ਚੁੱਕਾ ਸੀ ਅਤੇ ਵਿਰੋਧੀ ਗੈਂਗ ਤੋਂ ਵੀ ਉਸਨੂੰ ਆਪਣੀ ਜਾਨ ਦਾ ਖਤਰਾ ਸਤਾ ਰਿਹਾ ਸੀ | ਜਿਸ ਕਰਕੇ ਲਾਰੈਂਸ ਬਿਸ਼ਨੋਈ ਦੇ ਖਾਸਮ ਖਾਸ ਗੋਲਡੀ ਬਰਾੜ ਨੂੰ ਇਹ ਵੱਡਾ ਫੈਸਲਾ ਲੈਣਾ ਪਿਆ ਹੈ |
ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ ‘ਤੇ ਕੈਨੇਡਾ ‘ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਸੂਤਰਾਂ ਦੀ ਮੰਨੀਏ ਤਾਂ ਸੁਰੱਖਿਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਦਾ ਨਵਾਂ ਟਿਕਾਣਾ ਇਸ ਸਮੇਂ ਕੈਲੀਫੋਰਨੀਆ ਹੈ ਜਿੱਥੇ ਗੋਲਡੀ ਆਪਣੇ ਅੰਤਰਰਾਸ਼ਟਰੀ ਸਰੋਤਾਂ ਦੀ ਵਰਤੋਂ ਕਰਕੇ ਸੁਰੱਖਿਅਤ ਘਰ ‘ਚ ਰਹਿ ਰਿਹਾ ਹੈ।
