ਇਹ ਵੀਡੀਓ 26 ਜਨਵਰੀ ਦੀ ਹੈ, ਜਦੋਂ ਦੀਪ ਸਿੱਧੂ ਨੇ ਲਾਲ ਕਿਲੇ ‘ਤੇ ਕੇਸਰੀ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਇਆ ਸੀ, ਵੀਡੀਓ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਸ ਮਾਮਲੇ ‘ਚ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ *ਤੇ ਕੇਸ ਦਰਜ ਕੀਤਾ ਗਿਆ ਸੀ ਅਤੇ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਸਨ।
ਵੀਡੀਓ ‘ਤੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਵਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਕੀ ਤੁਹਾਡੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀਪ ਸਿੱਧੂ ਨਾਲ ਲਾਲ ਕਿਲੇ ‘ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦਾ ਹਿੱਸਾ ਹਨ? ਜੇਕਰ ਹਾਂ ਤਾਂ ਸਾਡਾ ਮੁੱਖ ਮੰਤਰੀ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਵੇਂ ਕਹਿੰਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਕਿਵੇਂ ਰੱਖਦਾ ਹੈ?
previous post
