ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਵਿੱਚ ਬਿਜਲੀ ਵਿਭਾਗ ਦੇ 2 ਮੀਟਰ ਇੰਸਪੈਕਟਰਾਂ ਨੂੰ ਬੰਧਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 2 ਮੀਟਰ ਇੰਸਪੈਕਟਰ ਦਰਸ਼ਨ ਸਿੰਘ ਤੇ ਭੂਰਾ ਸਿੰਘ ਬਿਜਲੀ ਦਾ ਲੋਡ ਚੈੱਕ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ,,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡੇ ਪਿੰਡ ਵਿੱਚ 15-20 ਬਿਜਲੀ ਦੇ ਮੀਟਰ ਸੜੇ ਹੋਏ ਹਨ, ਉਨ੍ਹਾਂ ਨੂੰ ਠੀਕ ਨਹੀਂ ਕੀਤਾ ਗਿਆ,,,,,,,
ਉੱਥੇ ਹੀ ਦੂਜੇ ਪਾਸੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪਿੰਡ ਲਹਿਲ ਖੁਰਦ ਵਿਖੇ ਬਿਜਲੀ ਮੀਟਰ ਚੈੱਕ ਕਰਨ ਆਏ ਸੀ ਕਿ ਜਿਨ੍ਹਾਂ ਦੇ ਮੀਟਰ ਦਾ ਲੋਡ ਘੱਟ ਹੈ, ਅਸੀਂ ਉਸ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਦੇਣੀ ਸੀ,,,,,,,,ਉੱਥੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ ਆਗੂ ਚਿੱਪ ਵਾਲੇ ਮੀਟਰ ਨਾ ਲਾਉਣ ਦਾ ਵਿਰੋਧ ਕਰ ਰਹੇ ਹਨ ਅਤੇ ਜਿਸ ਨੂੰ ਲੈ ਕੇ ਸਾਨੂੰ ਤਿੰਨ ਤੋਂ ਚਾਰ ਘੰਟੇ ਤੱਕ ਬੰਧਕ ਬਣਾ ਕੇ ਰੱਖਿਆ ਗਿਆ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..