ਮਣੀਪੁਰ ‘ਚ ਭੀੜ ਵੱਲੋਂ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਘਮਾਉਣ ਦਾ ਇੱਕ ਭਿਆਨਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਘਟਨਾ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਕੁਕੀ-ਜ਼ੋਮੀ ਸਮੁਦਾਇ ਦੀਆਂ ਦੋ ਔਰਤਾਂ ਨੂੰ ਮਰਦਾਂ ਦੀ ਭੀੜ ਦੁਆਰਾ ਨਗਨ ਪਰੇਡ ਅਤੇ ਜਿਨਸੀ ਸ਼ੋਸ਼ਣ ਕਰਨ ਦਾ ਵੀਡੀਓ ਬੁੱਧਵਾਰ ਨੂੰ ਵਾਇਰਲ ਹੋਇਆ। ਮਣੀਪੁਰ ਲਗਭਗ ਦੋ ਮਹੀਨਿਆਂ ਤੋਂ ਹਿੰਸਾ ਨਾਲ ਜੂਝ ਰਿਹਾ ਹੈ। ਜਿੱਥੇ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਬਲਾਂ ਅਤੇ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਸ ਘਟਨਾ ਦੀ ਕਾਫੀ ਨਿੰਦਾ ਹੋ ਰਹੀ ਹੈ। ਮਨੀਪੁਰ ਦੇ ਸਵਦੇਸ਼ੀ ਕਬਾਇਲੀ ਲੀਡਰਜ਼ ਫੋਰਮ (ਆਈਟੀਐਲਐਫ) ਨੇ ਦੋਸ਼ ਲਾਇਆ ਕਿ ਇਹ ਘਟਨਾ 4 ਮਈ ਨੂੰ ਵਾਪਰੀ ਸੀ। ਆਈਟੀਐਲਐਫ ਦਾ ਦੋਸ਼ ਹੈ ਕਿ ਦੋ ਔਰਤਾਂ ਨਾਲ ਝੋਨੇ ਦੇ ਖੇਤ ਵਿੱਚ ਨਗਨ ਪਰੇਡ ਕਰਨ ਤੋਂ ਬਾਅਦ ਸਮੂਹਿਕ ਬਲਾਤਕਾਰ ਕੀਤਾ ਗਿਆ। ITLF ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਵੀਡੀਓ ‘ਤੇ ਪੂਰੀ ਸਿਆਸੀ ਦੁਨੀਆ ‘ਚ ਤਿੱਖੀ ਪ੍ਰਤੀਕਿਰਿਆ ਆਈ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੂੰ ਸੂਬੇ ਦੇ ਮੁੱਖ ਮੰਤਰੀ ਐਨ.ਬੀਰੇਨ ਸਿੰਘ ਨਾਲ ਗੱਲ ਕਰਨ ਲਈ ਮਜਬੂਰ ਹੋਣਾ ਪਿਆ,, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਮੇਰਾ ਦਿਲ ਦਰਦ ਅਤੇ ਗੁੱਸੇ ਨਾਲ ਭਰਿਆ ਹੋਇਆ ਹੈ। ਮਣੀਪੁਰ ਦੀ ਘਟਨਾ ਜੋ ਸਾਡੇ ਸਾਹਮਣੇ ਆਈ ਹੈ, ਉਹ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮਨੀਪੁਰ ਵਿੱਚ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਇਸ ਦੀ ਨਿੰਦਾ ਕਰਨੀ ਕਾਫ਼ੀ ਨਹੀਂ ਹੈ। ਇਸ ਤਰ੍ਹਾਂ ਦੀ ਘਟਨਾ ਨੂੰ ਸਾਡੇ ਸਮਾਜ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਨਾਲ ਹੀ ਮਨੀਪੁਰ ਦੀ ਸਥਿਤੀ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਜੋ ਦਿਨੋ-ਦਿਨ ਵਿਗੜਦੀ ਜਾ ਰਹੀ ਹੈ।’ ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
ਦੋ ਔਰ-ਤਾਂ ਨੂੰ ਨ-ਗਨ ਕਰਕੇ ਘੁਮਾਇਆ ਸੜਕਾਂ ਤੇ
