ਸੁਲਤਾਨਵਿੰਡ ਇਲਾਕਿਆਂ ਚ ਦੋ ਨਸ਼ਾ ਤਸਕਰ ਭਰਾਵਾਂ ਦਾ ਤੋੜਿਆ ਮਕਾਨ
ਹੁਣ ਤੱਕ ਅੰਮ੍ਰਿਤਸਰ ਵਿੱਚ ਵੱਡੇ ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਗਏ
ਅੰਮ੍ਰਿਤਸਰ ਨਗਰ ਨਿਗਮ ਨੇ ਪੁਲਿਸ ਨਿਗਰਾਨੀ ਹੇਠ ਕੀਤੀ ਕਾਰਵਾਈ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਜੋਂ, ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ ਅਤੇ ਵੱਡੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ, ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ‘ਤੇ, ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਦੀ ਪ੍ਰਕਿਰਿਆ ਵੀ ਜਾਰੀ ਹੈ, ਜਿਸ ਦੇ ਨਤੀਜੇ ਵਜੋਂ ਅੱਜ ਇੱਕ ਵਾਰ ਫਿਰ ਨਿਗਮ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਪੁਲਿਸ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ। ਇਹ ਤਸਵੀਰਾਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਪਿੰਡ ਦੀਆਂ ਹਨ ਜਿੱਥੇ ਪੁਲਿਸ ਦੀ ਮੌਜੂਦਗੀ ਵਿੱਚ ਦੋ ਨਸ਼ਾ ਤਸਕਰ ਸਕੇ ਭਰਾਵਾਂ ਦਾ ਘਰ ਨੂੰ ਢਾਹ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੁਲਤਾਨ ਮਿੰਟ ਇਲਾਕੇ ਦੇ ਵਿੱਚ ਦੋ ਸਕੇ ਭਰਾ ਹਰਪਾਲ ਸਿੰਘ ਤੇ ਜੱਤ ਸਿੰਘ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸੰਨ ਅਤੇ ਜੱਜ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ ਅਤੇ ਹਰਪਾਲ ਸਿੰਘ ਫਰਾਰ ਹੈ ਪੁਲਿਸ ਨੇ ਦੱਸਿਆ ਕਿ ਜੱਤ ਸਿੰਘ ਤੋਂ 266 ਗ੍ਰਾਮ ਹੈ ਹੈਰੋਇਨ ਅਤੇ 48 ਡਰੱਗ ਮਨੀ ਵੀ ਬਰਾਮਦ ਹੋਈ ਸੀ। ਅਤੇ ਜੱਤ ਸਿੰਘ ਦਾ ਭਰਾ ਹਰਪਾਲ ਸਿੰਘ ਪੁਲਿਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਹੈ ਅਤੇ ਉਸਦੇ ਖਿਲਾਫ ਚਾਰ ਮਾਮਲੇ ਦਰਜ ਹਨ ਅਤੇ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਤੋਂ ਬਾਅਦ, ਅੰਮ੍ਰਿਤਸਰ ਨਗਰ ਨਿਗਮ ਵੱਲੋਂ ਉਸਦੀ ਜਾਇਦਾਦ ਢਾਹ ਦਿੱਤੀ ਜਾ ਰਹੀ ਹੈ ਅਤੇ ਉਸਨੇ ਪੁਲਿਸ ਨੂੰ ਇੱਕ ਪੱਤਰ ਲਿਖ ਕੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਕਾਰਨ ਅੰਮ੍ਰਿਤਸਰ ਪੁਲਿਸ ਵੀ ਅੰਮ੍ਰਿਤਸਰ ਨਗਰ ਨਿਗਮ ਦੇ ਨਾਲ ਪਹੁੰਚ ਗਈ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..