ਨਵਾਂ ਸਾਲ 2026 ਮਨਾਉਣ ਅਤੇ ਅਰਦਾਸ ਕਰਨ ਲਈ ਸੱਚਖੰਡ ਸਾਹਿਬ ਪਹੁੰਚੇ ਸ਼ਰਧਾਲੂ
2026 ਦੇ ਆਗਮਨ ਤੋਂ ਪਹਿਲਾਂ ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਸ਼ਰਧਾਲੂ
ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਆਵੇ: ਸ਼ਰਧਾਲੂ
ਨਵੇਂ ਸਾਲ ਦੇ ਆਗਮਨ ਨੂੰ ਲੈ ਕੇ ਚੜ੍ਹਦੀ ਕਲਾ ਦੀ ਅਰਦਾਸ ਕਰਨ ਲਈ ਪੁੱਜੇ ਹਾਂ
2026 ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਅਤੇ ਗੁਰੂ ਸਾਹਿਬ ਦੀ ਸ਼ਰਨ ਵਿੱਚ ਅਰਦਾਸ ਕਰਨ ਲਈ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ। 2026 ਦੇ ਆਉਣ ਵਿੱਚ ਹੁਣ ਕੁਝ ਹੀ ਘੰਟੇ ਬਾਕੀ ਹਨ ਅਤੇ ਦੇਸ਼ ਭਰ ਵਿੱਚ ਇਸ ਆਗਮਨ ਨੂੰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾ ਰਿਹਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸ਼ਰਧਾਲੂਆਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਤੁਹਾਨੂੰ ਦੱਸ ਦਈਏ ਕਿ ਅੱਜ ਰਾਤ 12 ਵਜੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂ ਨਤਮਸਤਕ ਹੋ ਕੇ ਦੇਸ਼ ਤੇ ਦੁਨੀਆ ਵਿੱਚ ਅਮਨ-ਸ਼ਾਂਤੀ ਲਈ ਅਰਦਾਸ ਕਰਨਗੇ।
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਨਵਾਂ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮਨਾਉਣ ਲਈ ਖ਼ਾਸ ਤੌਰ ’ਤੇ ਪਹੁੰਚੇ ਹਨ ਅਤੇ ਉਹ ਉਸ ਪਲ ਦੀ ਉਡੀਕ ਕਰ ਰਹੇ ਹਨ, ਜਦੋਂ ਉਹ 2025 ਤੋਂ ਨਿਕਲ ਕੇ 2026 ਵਿੱਚ ਦਾਖ਼ਲ ਹੋਣਗੇ। ਉਹਨਾਂ ਕਿਹਾ ਕਿ ਅਸੀਂ ਗੁਰੂ ਘਰ ਮੱਥਾ ਟੇਕ ਕੇ ਨਵੇਂ ਸਾਲ ਨੂੰ ਦੇਸ਼ ਤੇ ਦੁਨੀਆਂ ਦੀ ਚੜਦੀ ਕਲਾ ਦੀ ਅਰਦਾਸ ਕਰਨ ਲਈ ਪਹੁੰਚੇ ਹਾਂ ਤਾਂ ਜੋ ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਆਵੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
