Htv Punjabi
Punjab Video

ਨਵੇਂ ਸਾਲ ਮੌਕੇ 13 ਸਾਲਾਂ ਦਾ ਪੁੱਤ ਜਹਾਨ ਤੋਂ ਰੁਖਸਤ

ਮੋਗਾ ਦੇ ਪਿੰਡ ਚੜਿੱਕ ਦੇ ਰਹਿਣ ਵਾਲੇ ਇੱਕ ਈ-ਰਿਕਸ਼ਾ ਵਿੱਚ ਸਵਾਰ 13 ਸਾਲਾ ਬੱਚੇ ਦੀ ਮੌਤ ਹੋ ਗਈ, ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ,,,,ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਗੁਰਮਨਜੋਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਈ-ਰਿਕਸ਼ਾ ‘ਚ ਸਵਾਰ ਹੋ ਕੇ ਪਿੰਡ ਚੜਿੱਕ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਈ-ਰਿਕਸ਼ਾ ਪਲਟ ਗਿਆ ਅਤੇ ਗੁਰਮਨਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਉਕਤ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਚੰਡਿਕ ਰੋਡ ‘ਤੇ ਹਾਦਸਾ ਹੋਇਆ ਹੈ, ਜਦੋਂ ਅਸੀਂ ਸਰਕਾਰੀ ਹਸਪਤਾਲ ਪਹੁੰਚੇ ਤਾਂ ਪਤਾ ਲੱਗਾ ਕਿ ਗੁਰਮਨਜੋਤ ਸਿੰਘ ਜੋ ਕਿ ਆਪਣੇ ਪਿਤਾ ਨਾਲ ਈ-ਰਿਕਸ਼ਾ ‘ਚ ਬੈਠਾ ਸੀ। ਟਰੈਕਟਰ ਟਰਾਲੀ ਦੇ ਪਿੱਛੇ ਆ ਰਿਹਾ ਸੀ ਅਤੇ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮਨਜੋਤ ਸਿੰਘ ਦੀ ਮੌਤ ਹੋ ਗਈ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ 13 ਸਾਲਾ ਗੁਰਮਨਜੋਤ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਬੱਸ ਹੁਣ ਆਹ ਕੁਝ ਦੇਖਣਾ ਬਾਕੀ ਸੀ

htvteam

ਅਮਰੀਕਨ ਨੂੰਹ ਨਾਲ ਸਹੁਰੇ ਨੇ ਕੀਤੀ ਘਰ ‘ਚ ਆਹ ਹਰਕਤ, ਟੱਪੀਆਂ ਹੱਦਾਂ

htvteam

ਮਾਮਲਾ ਟਰੈਫਿਕ ਨਿਯਮਾਂ ਦਾ, ਇੱਕ ਮੋਟਰਸਾਈਕਲ ਤੇ ਬੈਠਦੇ ਸੀ ਕਈ

htvteam

Leave a Comment