ਕਿਸਾਨਾਂ ਨੂੰ ਪਰਾਲੀ ਜਾਲਣ ਤੋਂ ਰੋਕਣ ਲਈ ਲੁਧਿਆਣਾ ਵਿੱਚ ਮੁਹਿੰਮ ਸ਼ੁਰੂ
ਡਿਪਟੀ ਕਮਿਸ਼ਨਰ ਲੁਧਿਆਣਾ ਨੇ ਰਵਾਨਾ ਕੀਤੀਆਂ ਤਿੰਨ ਗੱਡੀਆਂ
ਕਿਸਾਨਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਝੋਨੇ ਦੀ ਵਾਡੀ ਦੀ ਸ਼ੁਰੂਆਤ ਹੋ ਚੁੱਕੀ , ਅਤੇ ਉੱਥੇ ਹੀ ਪੰਜਾਬ ਭਰ ਦੇ ਵਿੱਚ ਵੱਖ-ਵੱਖ ਜਗ੍ਹਾ ਉੱਪਰ ਪਰਾਲੀ ਜਲਾਉਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਜਿਨਾਂ ਨੂੰ ਲੈ ਕੇ ਮਾਨਯੋਗ ਹਾਈਕੋਰਟ ਵੱਲੋਂ ਵੀ ਸਖਤ ਨਿਰਦੇਸ਼ ਦਿੱਤੇ ਗਏ ਹਨ। ਅਤੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਵੀ ਗੱਲ ਕਹੀ ਜਾ ਰਹੀ ਹੈ । ਉਥੇ ਹੀ ਲੁਧਿਆਣਾ ਜਿਲੇ ਦੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਤੱਕ ਸੁਨੇਹਾ ਪਹੁੰਚਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਿੰਨ ਗੱਡੀਆਂ ਲੁਧਿਆਣਾ ਜਿਲ੍ਹੇ ਦੇ ਪਿੰਡਾਂ ਵਿੱਚ ਰਵਾਨਾ ਕੀਤੀਆ ਗਈਆਂ ਹਨ ਇਹਨਾਂ ਨੂੰ ਡਿਪਟੀ ਕਮਿਸ਼ਨ ਲੁਧਿਆਣਾ ਵੱਲੋਂ ਹਰੀ ਝੰਡੀ ਦਿੱਤੀ ਗਈ ਹੈ।।
ਇਸ ਮੌਕੇ ਤੇ ਬੋਲਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕੀ ਪਰਾਲੀ ਜਲਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਸੁਨੇਹਾ ਪਹੁੰਚਾਉਣ ਲਈ ਤਿੰਨ ਗੱਡੀਆਂ ਰਵਾਨਾ ਕੀਤੀਆਂ ਜਾ ਰਹੀਆਂ ਹਨ । ਉਹਨਾਂ ਨੇ ਕਿਹਾ ਕਿ ਉਹ ਕਿਸਾਨ ਪਰਾਲੀ ਨਾਲ ਜਲਾਉਣ। ਉਹਨਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਲਗਭਗ 500 ਦੇ ਕਰੀਬ ਮਸ਼ੀਨਾਂ ਸਹਿਕਾਰੀ ਸੰਸਥਾਵਾਂ ਨੂੰ ਦਿੱਤੀਆਂ ਗਈਆਂ ਹਨ ਜਿਨਾਂ ਤੋਂ ਕਿਸਾਨ ਲਾਭ ਲੈ ਸਕਦੇ ਹਨ। ਉੱਥੇ ਹੀ ਉਹਨਾਂ ਨੇ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਵੀ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..