ਔਰਤਾਂ ਵੱਲੋਂ ਜਿਥੇ ਵੱਖ-ਵੱਖ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਦੇਸ਼ ਦਾ ਨਾਮ ਚਮਕਾਇਆ ਜਾ ਰਿਹਾ ਹੈ, ਉੱਥੇ ਅੱਜ ਸਮਾਜ ਅੰਦਰ ਕਈ ਔਰਤਾਂ ਵੱਲੋਂ ਅਜਿਹੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਕਰਕੇ ਔਰਤ ਵਰਗ ਨੂੰ ਸ਼ਰਮਸਾਰ ਹੋਣਾ ਪੈ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ, ਜਦੋਂ ਨਾਭਾ ਸਦਰ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਦੋ ਔਰਤਾਂ ਨੂੰ 8 ਕਿਲੋ ਗਾਂਜੇ ਸਮੇਤ ਕਾਬੂ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਔਰਤਾਂ ਦੇ ਖਿਲਾਫ ਨਾਭਾ ਸਦਰ ਪੁਲੀਸ ਦੇ ਵੱਲੋਂ ਐੱਨ.ਡੀ.ਪੀ.ਸੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਦੇ ਵੱਲੋਂ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ।

ਇਹ ਜੋ ਔਰਤਾਂ ਮੂੰਹ ਲੁਕੋ ਕੇ ਪੁਲਸ ਦੀ ਗ੍ਰਿਫਤ ਵਿੱਚ ਬੈਠੀਆਂ ਹਨ ਇਹ ਔਰਤਾਂ ਵੱਲੋਂ ਨਸ਼ਾ ਤਸਕਰੀ ਦੇ ਜ਼ਰੀਏ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਜਿੱਥੇ ਪਹਿਲਾਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਵਿਅਕਤੀ ਸ਼ਾਮਲ ਸਨ ਹੁਣ ਔਰਤਾਂ ਵੀ ਇਸ ਧੰਦੇ ਵਿੱਚ ਗ੍ਰਸਤ ਹੁੰਦੀਆਂ ਜਾ ਰਹੀਆਂ ਹਨ। ਔਰਤਾਂ ਵੱਲੋਂ ਨਸ਼ਾ ਤਸਕਰੀ ਦਾ ਕੰਮ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਔਰਤਾਂ ਤੇ ਕੋਈ ਸ਼ੱਕ ਨਹੀਂ ਕਰਦਾ।

ਇਸ ਮੌਕੇ ਨਾਭਾ ਸਦਰ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕੀ ਸਪੈਸ਼ਲ ਨਾਕਾਬੰਦੀ ਦੌਰਾਨ ਪਰਮਜੀਤ ਕੌਰ ਉਰਫ ਪੰਮੀ ਪਤਨੀ ਹਰਭਜਨ ਸਿੰਘ, ਸਿੰਦਰ ਕੌਰ ਪਤਨੀ ਬਹਾਦੁਰ ਸਿੰਘ ਵਾਸੀਆਨ ਕਲਿਆਣ ਥਾਣਾ ਬਖਸ਼ੀਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਅੱਠ ਕਿਲੋ ਗਾਂਜਾ ਬਰਾਮਦ ਕੀਤਾ ਗਿਆ ।ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕੇ ਸਬ ਸਹਾਇਕ ਥਾਣੇਦਾਰ ਚਮਕੌਰ ਸਿੰਘ ਅਤੇ ਐਸਟੀਐਫ ਪੁਲਸ ਪਾਰਟੀ ਵੱਲੋਂ ਰੋਹਟੀ ਪੁਲ ਨਾਭਾ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਕਤਾਨ ਔਰਤਾਂ ਪਟਿਆਲਾ ਤੋਂ ਨਾਭਾ ਆਉਦੀ ਬੱਸ ਵਿਚੋਂ ਉਤਰ ਕੇ ਜਾ ਰਹੀਆਂ ਸਨ ਜਿਨ੍ਹਾਂ ਨੂੰ ਕਾਬੂ ਕਰਕੇ ਔਰਤਾਂ ਦੇ ਹੱਥ ਵਿੱਚ ਫੜੇ ਝੋਲਾ ਪਲਾਸਟਿਕ ਦੀ ਤਲਾਸੀ ਕਰਨ ਪਰ ਉਸ ਵਿੱਚੋਂ 8 ਕਿਲੋ ਗ੍ਰਾਮ ਗਾਂਜਾ ਬਰਾਮਦ ਹੋਇਆ।ਜਿਸ ਤੇ ਇਨ੍ਹਾਂ ਦੇ ਖਿਲਾਫ਼ ਮੁਕਦਮਾ ਥਾਣਾ ਸਦਰ ਨਾਭਾ ਵਿਖੇ ਦਰਜ ਕੀਤਾ ਗਿਆ ਇਨ੍ਹਾਂ ਦੋਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
