ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਭੇਤਭਰੇ ਹਾਲਾਤਾਂ ‘ਚ ਮੌਤ
ਪਰਿਵਾਰ ਨੇ ਪੁਲਿਸ ‘ਤੇ ਚਿੱਟਾ ਦੇਣ ਦੇ ਲਾਏ ਗੰਭੀਰ ਇਲਜ਼ਾਮ
ਧਰਨਾ ਲਗਾਕੇ ਪੁਲਿਸ ਖ਼ਿਲਾਫ਼ ਪਰਿਵਾਰ ਨੇ ਕੀਤੀ ਨਾਅਰੇਬਾਜ਼ੀ
ਪੰਜਾਬ ਪੁਲਿਸ ਅਕਸਰ ਆਪਣੀ ਮਾੜੀ ਕਾਰਗੁਜ਼ਾਰੀ ਕਰਕੇ ਸਵਾਲਾਂ ਦੇ ਘੇਰੇ ਵਿੱਚ ਜਾਦੀ ਹੈ ਤਾਜ਼ਾ ਮਾਮਲਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਹੈ ਜਿਥੇ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ ਪਿੰਡ ਮਸੀਤਾ ਦੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਪੁਲਿਸ ਵੱਲੋਂ ਬੁਲਾਇਆ ਗਿਆ ਤਾਂ ਪੰਚਾਇਤ ਖੁਦ ਇਹਨਾਂ ਨੌਜਵਾਨਾਂ ਨੂੰ ਪੇਸ਼ ਕਰਵਾਉਂਦੀ ਹੈ ਉਹਨਾਂ ਚੋਂ ਇੱਕ ਨੌਜਵਾਨ ਦੀ ਅੱਜ ਸਵੇਰੇ ਮੌਤ ਦੀ ਹੋ ਗਈ ਹੈ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਤਸ਼ੱਦਦ ਕਾਰਨ ਨੌਜਵਾਨ ਦੀ ਮੌਤ ਹੋਈ ਹੈ ਉਹਨਾਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਨਿਰਪੱਖਤਾ ਦੇ ਨਾਲ ਜਾਂਚ ਕਰਕੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
