ਦਸੰਬਰ ਤੋਂ ਪਹਿਲਾਂ-ਪਹਿਲਾਂ ਛੇਵਾਂ ਪੇਅ ਕਮੀਸ਼ਨ ਲਾਗੂ ਹੋਣ ਜਾ ਰਿਹਾ ਹੈ, ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਕਿਹਾ ਗਿਆ ਹੈ। ਕਾਬਿਲੇਗੌਰ ਹੈ ਕਿ ਮਨਪ੍ਰੀਤ ਬਾਦਲ ਨੇ ਮੁਲਜ਼ਮਾਂ ਨਾਲ ਵਿੱਤੀ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ। ਜਿਸ ‘ਚ ਇਸ ਗੱਲ ਦੇ ਵੀ ਸੰਕੇਤ ਦਿੱਤੇ ਗਏ ਹਨ ਕੇ ਇਸ ਸਾਲ ਦੇ ਅੰਤ ਤੋਂ ਪਹਿਲਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਇਸ ਬਾਬਤ ਲੰਬੇ ਸਮੇਂ ਤੋਂ ਮੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਰੋਸ ਮੁਜ਼ਹਰੇ ਵੀ ਕੀਤੇ ਗਏ ਸਨ। ਜਿਸ ਤੋਂ ਬਾਅਦ ਵਿੱਤ ਮੰਤਰੀ ਵੱਲੋਂ ਉਹਨਾਂ ਦੀਆਂ ਮੰਗਾਂ ਸੁਣੀਆਂ ਗਈਆਂ ਅਤੇ ਇਸ ਗੱਲ ਦਾ ਸੰਕੇਤ ਦਿੱਤਾ ਗਿਆ।