ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਵਲੋਂ ਭਾਈ ਅੰਮ੍ਰਿਤਪਾਲ ਦਾ ਪੁਤਲਾ ਫੂਕਣ ਦੀ ਤਿਆਰੀ ਕੀਤੀ ਗਈ, ਪਰ ਜਿਵੇਂ ਹੀ ਪੁਲੀਸ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਪੁਲਿਸ ਨੇ ਮੌਕੇ ਤੇ ਪੁਹੰਚ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੂੰ ਪੁਤਲਾ ਫੂਕਣ ਤੋਂ ਰੋਕਿਆ ਤੇ ਹਿਰਾਸਤ ਵਿੱਚ ਲੈ ਲਿਆ,ਗ਼ੱਲ ਬਾਤ ਦੌਰਾਨ ਸ਼ਿਵ ਸੈਨਿਕਾਂ ਨੇ ਕਿਹਾ ਕਿ ਅੰਮ੍ਰਿਤਪਾਲ ਪੰਜਾਬ ਦਾ ਮਹੌਲ ਖਰਾਬ ਕਰ ਰਿਹਾ ਸੀ ਪਿਛਲੇ ਦਿਨੀਂ ਅਜਨਾਲਾ ਵਿੱਚ ਜੋ ਘਟਨਾ ਵਾਪਰੀ ਹੈ ਉਹ ਬਹੁਤ ਹੀ ਮੰਦਭਾਗੀ ਹੈ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕੀਤੀ ਗਈ।
ਦੂਸਰੇ ਪਾਸੇ ਮੋਕੇ ਤੇ ਪੁਹੰਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਕਿਹਾ ਕੀ ਸ਼ਿਵ ਸੈਨਿਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਨੇ ਅਸੀ ਉਨਾਂ ਨੂੰ ਭਾਈ ਅੰਮ੍ਰਿਤਪਾਲ ਦਾ ਕਿਸੇ ਕੀਮਤ ਤੇ ਅਸੀਂ ਪੁਤਲਾ ਨਹੀਂ ਫੂਕਣ ਦਵਾਂਗੇ।
ਦੂਸਰੇ ਪਾਸੇ ਮੌਕੇ ਤੇ ਆਏ ਏਸੀਪੀ ਕੰਵਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਬਿਨਾਂ ਕੁਜ ਕਹੇ ਕਿਹਾ ਕਨੂੰਨ ਮੁਤਾਬਕ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….