Htv Punjabi
Punjab

ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲ ਰਿਫ਼ਤ ਵਹਾਬ ਸਟੇਟ ਅਵਾਰਡ ਨਾਲ ਸਨਮਾਨਿਤ

ਫ਼ਰੀਦਕੋਟ ਵਿਖੇ ਮਨਾਏ 79ਵੇਂ ਅਜ਼ਾਦੀ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀਆਂ 26 ਸ਼ਖ਼ਸੀਅਤਾਂ ਨੂੰ ਵੱਖ ਵੱਖ ਖੇਤਰਾਂ ਵਿੱਚ ਉਪਲੱਭਦੀਆਂ ਪ੍ਰਾਪਤ ਕਰਨ ਲਈ ਸਟੇਟ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ । ਓ-ਏਸਿਸ ਪਬਲਿਕ ਸਕੂਲ, ਮਾਲੇਰਕੋਟਲਾ ਦੇ ਪ੍ਰਿੰਸੀਪਲ ਸ਼੍ਰੀਮਤੀ ਰਿਫ਼ਤ ਵਹਾਬ ਨੂੰ ਉਹਨਾਂ ਦੁਆਰਾ ਪਿਛਲੇ 24 ਸਾਲਾਂ ਤੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੀਆਂ ਗਈਆਂ ਸੇਵਾਵਾਂ ਲਈ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਨਾਮ ਵੰਡ ਸਮਾਰੋਹ ਵਿਚ ਮੁੱਖ ਸਕੱਤਰ ਪੰਜਾਬ ਸ਼੍ਰੀ ਕੇ ਏ ਪੀ ਸਿਨਹਾ, ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ,ਡੀ ਸੀ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ,ਐਸ ਐਸ ਪੀ ਫਰੀਦਕੋਟ ਡਾਕਟਰ ਪ੍ਰਗਿਆ ਜੈਨ ਮੌਜੂਦ ਸਨ।

ਅਵਾਰਡ ਪ੍ਰਾਪਤ ਕਰਨ ਤੇ ਪ੍ਰਿੰਸੀਪਲ ਰਿਫ਼ਤ ਵਹਾਬ ਨੇ ਸਾਡੇ ਪ੍ਤੀਨਿਧੀ ਨਾਲ ਆਪਣੀ ਖੁਸ਼ੀ ਸਾਂਞੀ ਕਰਦੇ ਹੋਏ ਸੱਭ ਤੋਂ ਪਹਿਲਾਂ ਪ੍ਰਮਾਤਮਾ ਦਾ ਸ਼ੁਕਰ ਅਦਾ ਕੀਤਾ ਜਿਸਦੀ ਮੇਹਰ ਸਦਕਾ ਉਹਨਾਂ ਨੂੰ ਇਹ ਸਨਮਾਨ ਮਿਲਿਆ ਹੈ ।ਉਹਨਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਤੋਂ ਬਾਅਦ ਇਹ ਪਹਿਲਾ ਸਟੇਟ ਅਵਾਰਡ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਸੁਭਾਗ ਉਹਨਾਂ ਨੂੰ ਮਿਲਿਆ ਹੈ ਜੋ ਉਹਨਾਂ ਤੇ ਪੂਰੇ ਜ਼ਿਲ੍ਹਾ ਮਾਲੇਰਕੋਟਲਾ ਲਈ ਮਾਣ ਵਾਲੀ ਗੱਲ ਹੈ । ਉਹਨਾਂ ਨੇ ਆਪਣੇ ਪਰਿਵਾਰ ਦੇ ਮੈਂਬਰਾਂ, ਸਕੂਲ ਮੈਨੇਜਮੈਂਟ, ਅਧਿਆਪਕਾਂ ਤੇ ਸਕੂਲ ਦੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਸਭ ਦੇ ਸਾਥ ਅਤੇ ਵਿਸ਼ਵਾਸ ਕਰਕੇ ਹੀ ਉਹ ਸਿੱਖਿਆ ਦੇ ਖੇਤਰ ਵਿੱਚ ਐਨਾ ਲੰਬਾ ਸਫ਼ਰ ਤੈਅ ਕਰਕੇ ਇਸ ਮੁਕਾਮ ਤੱਕ ਪਹੁੰਚੇ ਹਨ ਤੇ ਉਹਨਾਂ ਨੂੰ ਇਹ ਸਟੇਟ ਅਵਾਰਡ ਪ੍ਰਾਪਤ ਕਰਨ ਦਾ ਮਾਣ ਹਾਸਿਲ ਹੋਇਆ ਹੈ।

Related posts

2 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਕੀਤਾ ਇੰਨੀ ਬੇਰਹਿਮੀ ਨਾਲ ਕਤਲ

Htv Punjabi

ਕਿਸਾਨਾਂ ਦੇ ਸੰਘਰਸ਼ ‘ਚ ਕੈਪਟਨ ਅਮਰਿੰਦਰ ਸਿੰਘ ਜੱਥੇਬੰਦੀਆਂ ਤੇ ਹੋਏ ਨਾਰਾਜ਼…..

htvteam

ਅੰਮ੍ਰਿਤਪਾਲ ਨੂੰ ਲੈ ਕੇ ਆਈ ਮਾੜੀ ਖ਼ਬਰ, ਬੀਜੇਪੀ ਨੇ ਕਰਤਾ ਵੱਡਾ ਐਲਾਨ

htvteam

Leave a Comment