Htv Punjabi
Punjab

ਬਹਾਦਰੀ ਨੂੰ ਸਲਾਮ ਗੋਲੀ ਲੱਗਣ ਦੇ ਬਾਵਜੂਦ ਵੀ ASI ਨੇ ਤਸਕਰ ਨੂੰ ਕੀਤਾ ਕਾਬੂ: ਡੀਜੀਪੀ

ਸ਼ੋਮਵਾਰ ਨੂੰ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਉੱਤੇ ਅੱਤਵਾਦੀਆਂ ਨਾਲ ਸੰਬੰਧ ਹੋਣ ਦਾ ਸ਼ੱਕ ਵੀ ਹੈ। ਇਸ ਮੌਕੇ ਪੁਲਿਸ ਅਧਿਕਾਰੀ ਵੱਲੋਂ ਦਲੇਰੀ ਨਾਲ ਤਸਕਰ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ। ਏਐੱਸਆਈ ਮਲਕੀਤ ਸਿੰਘ ਨੇ ਬਹਾਦਰੀ ਨਾਲ ਦੋਸ਼ੀ ਦਾ ਪਿੱਛਾ ਕਰਨ ਤੋਂ ਬਾਅਦ ਉਸ ਨੂੰ ਕਾਬੂ ਕੀਤਾ ਇਸ ਦੌਰਾਨ ਏਐੱਸਆਈ ਦੀ ਲੱਤ ‘ਤੇ ਗੋਲੀ ਲੱਗੀ ਹੋਈ ਸੀ ਅਤੇ ਉਸ ਨੇ ਬਹਾਦਰੀ ਨਾਲ ਮੁਕਾਬਲਾ ਕੀਤਾ।

ਮਲਕੀਤ ਸਿੰਘ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹੈ ਅਤੇ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਡੀ.ਜੀ.ਪੀ ਵੱਲੋਂ ਮਲਕੀਤ ਸਿੰਘ ਨੂੰ ਸਨਮਾਨਿਤ ਕਰਨ ਦੀ ਗੱਲ ਵੀ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕੇ ਮਲਕੀਤ ਸਿੰਘ 1994 ‘ਚ ਕਾਂਸਟੇਬਲ ਭਰਤੀ ਹੋਏ ਸਨ ਅਤੇ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਇਸੇ ਸਾਲ ਫਰਵਰੀ ‘ਚ ਉਹਨਾਂ ਨੂੰ ਏਐੱਸਆਈ ਬਣਾਇਆ ਗਿਆ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਹੈ ਕਿ ਤਸਕਰ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ , ਇਸ ਦੌਰਾਨ ਇਕ ਦੇਸੀ ਪਿਸਤੌਲ 02 ਮੈਗਜ਼ੀਨ, 06 ਜ਼ਿੰਦਾ ਕਾਰਤੂਸ ਅਤੇ ਪੀਬੀ 10-ਜੀ ਜੇਡ-6673 ਨੰਬਰ ਵਾਲਾ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਓਕਤ ਦੋਸ਼ੀ ਨੂੰ ਵੱਖ ਵੱਖ ਧਾਰਵਾਂ ਤਹਿਤ ਅੱਠ ਐਫਆਈਆਰ ਦਰਜ ਹਨ।

Related posts

ਰਾਹੁਲ ਗਾਂਧੀ ਦੇ ਹੱਕ ‘ਚ ਕੋਰਟ ਦਾ ਵੱਡਾ ਫੈਸਲਾ

htvteam

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਲਹਿਰਾਇਆ ਤਿਰੰਗਾ

htvteam

ਮੂਸੇਵਾਲੇ ਦਾ ਗੀਤ ਰਿਲੀਜ਼ ਹੋਣ ਤੋਂ ਬਾਅਦ ਚੱਲੀ ਘਰ ਤੇ ਗੋ+ਲੀ ?

htvteam