ਪੰਜਾਬ ਸਰਕਾਰ ਇਕ ਵਾਰ ਫਿਰ ਕਰਜ਼ੇ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਹੈ। ਜਾਣਕਾਰੀ ਮੁਤਾਬਿਕ ਮਾਨ ਸਰਕਾਰ ਇੱਕ ਵਾਰ ਫਿਰ ਆਰਬੀਆਈ ਤੋਂ 941 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਅਤੇ ਇਸਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਨਿਖੇਧੀ ਕੀਤੀ ਹੈ ਕਿ ਸਰਕਾਰ ਇਸ ਤਰ੍ਹਾਂ ਵਾਰ ਵਾਰ ਕਰਜ਼ਾ ਲੈ ਕੇ ਪੰਜਾਬ ਨੂੰ ਕਮਜ਼ੋਰ ਕਰ ਰਹੀ ਹੈ।
ਜਾਣਕਾਰੀ ਮੁਤਾਬਿਕ ਸਰਕਾਰ ਨੇ ਹੁਣ 941 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਿਆ ਹੈ। ਇਸ ਨਾਲ ਸਰਕਾਰ ਵੱਲੋਂ ਲਿਆ ਗਿਆ ਕਰਜਾ ਇਕੱਲੇ ਨਵੰਬਰ ਵਿੱਚ ਹੀ 4,450 ਕਰੋੜ ਰੁਪਏ ਦਾ ਹੋਣ ਜਾ ਰਿਹਾ ਹੈ। ਕੁੱਲਮਿਲਾ ਕੇ ਸਰਕਾਰ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਵਿੱਚ ਹੁਣ ਤੱਕ 60,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਵਿਰੋਧੀ ਧਿਰ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ ਪੱਖੀ ਸਕੀਮਾਂ ਬੰਦ ਕੀਤੀਆਂ ਹਨ ਅਤੇ ਨਵਾਂ ਕਰਜਾ ਲਿਆ ਜਾ ਰਿਹਾ ਹੈ। ਸਰਕਾਰ ਨੇ ਕੋਈ ਨਵਾਂ ਪ੍ਰੋਜੈਕਟ ਵੀ ਨਹੀਂ ਲਿਆਂਦਾ ਹੈ ਫਿਰ ਇਹ ਸਾਰਾ ਉਧਾਰ ਲਿਆ ਗਿਆ ਪੈਸਾ ਕਿੱਥੇ ਖ਼ਰਚ ਕੀਤਾ ਜਾ ਰਿਹਾ ਹੈ। ਬਾਦਲ ਦਲ ਵੱਲੋਂ ਸਰਕਾਰ ਨੂੰ ਇਹ ਉਚੇਚਾ ਸਵਾਲ ਕੀਤਾ ਜਾ ਰਿਹਾ ਹੈ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
