Htv Punjabi
Punjab Video

ਬਿਜਲੀ ਕੱਟ ਤੇ ਲੋਕਾਂ ਨੇ ਛੱਡਿਆ ਕਰੰਟ !

ਅੰਮ੍ਰਿਤਸਰ ਵਡਾਲਾ ਭਿੱਟੇਵਡ ‘ਚ ਬਿਜਲੀ ਘਰ ‘ਤੇ ਹਮਲਾ
ਗੇਟ ਤੋੜ ਕੇ ਸਪਲਾਈ ਜਬਰਦਸਤੀ ਚਾਲੂ
ਵਡਾਲਾ ਭਿੱਟੇਵਡ ‘ਚ ਹੰਗਾਮਾ ਤੇ 25 ਲੋਕ ਬਿਜਲੀ ਘਰ ‘ਚ ਦਾਖਿਲ
ਕਰਮਚਾਰੀਆਂ ਨਾਲ ਧੱਕਾ-ਮੁੱਕੀ
ਬਿਜਲੀ ਕੱਟ ‘ਤੇ ਭੜਕੇ ਲੋਕ
ਅੰਮ੍ਰਿਤਸਰ ਦੇ ਪਿੰਡ ਵਡਾਲਾ ਭਿੱਟੇ ਵੜ੍ਹ ਸਥਿਤ ਬਿਜਲੀ ਘਰ ਵਿੱਚ ਉਸ ਸਮੇਂ ਤਣਾਅਪੂਰਨ ਹਾਲਾਤ ਬਣ ਗਏ ਜਦੋਂ ਨੇੜਲੇ ਪਿੰਡਾਂ ਦੇ ਕੁਝ ਗੁੱਸੇ ਵਿੱਚ ਆਏ ਲੋਕਾਂ ਨੇ ਗੇਟ ਤੋੜ ਕੇ ਜਬਰਦਸਤੀ ਅੰਦਰ ਦਾਖਲ ਹੋ ਗਏ। ਜਾਣਕਾਰੀ ਮੁਤਾਬਕ, ਲੋਕਾਂ ਨੇ ਬੰਦ ਕੀਤੀ ਗਈ ਬਿਜਲੀ ਸਪਲਾਈ ਨੂੰ ਆਪਣੇ ਤੌਰ ‘ਤੇ ਹੀ ਚਾਲੂ ਕਰ ਦਿੱਤਾ ਅਤੇ ਇਸ ਦੌਰਾਨ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਬਦਸਲੂਕੀ ਵੀ ਕੀਤੀ ਗਈ।

ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਬਿਜਲੀ ਕੱਟ ਕਰਨ ਲਈ ਕਿਹਾ ਗਿਆ ਸੀ। ਪਰ ਮੌਕੇ ‘ਤੇ ਪਹੁੰਚੇ ਲੋਕਾਂ ਨੇ ਨਾ ਤਾਂ ਕੋਈ ਗੱਲ ਸੁਣੀ ਅਤੇ ਨਾ ਹੀ ਨਿਯਮਾਂ ਦੀ ਪਾਲਣਾ ਕੀਤੀ। ਉਲਟ, ਉਨ੍ਹਾਂ ਨੇ ਫੀਡਰ ਨਾਲ ਛੇੜਛਾੜ ਕਰਕੇ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ। ਕਰਮਚਾਰੀਆਂ ਦਾ ਦਾਅਵਾ ਹੈ ਕਿ ਕੁਝ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਉਨ੍ਹਾਂ ਨੇ ਬਿਜਲੀ ਘਰ ਦੇ ਗੇਟ ਨੂੰ ਨੁਕਸਾਨ ਪਹੁੰਚਾਇਆ।

ਡਿਊਟੀ ‘ਤੇ ਮੌਜੂਦ ਕਰਮਚਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਕਰੀਬ 20 ਤੋਂ 25 ਲੋਕ ਇਕੱਠੇ ਹੋ ਕੇ ਅੰਦਰ ਦਾਖਲ ਹੋਏ। ਉਨ੍ਹਾਂ ਨੇ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ, ਗਾਲੀ-ਗਲੌਚ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਘਟਨਾ ਤੋਂ ਬਾਅਦ ਕਰਮਚਾਰੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਕੰਬੋ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਸ਼ਿਕਾਇਤ ਪ੍ਰਾਪਤ ਹੋ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ ਅਤੇ ਖ਼ਾਸ ਕਰਕੇ ਰਾਤ ਦੇ ਸਮੇਂ ਡਿਊਟੀ ਕਰਨ ਵਾਲੇ ਕਰਮਚਾਰੀਆਂ ਲਈ ਪੂਰੇ ਸੁਰੱਖਿਆ ਇੰਤਜ਼ਾਮ ਕੀਤੇ ਜਾਣ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਨਕੋਦਰ ‘ਚ ਦੇਖੋ ਹਾਲ

htvteam

ਪਹਾੜਾਂ ਦੀ ਸੈਰ ਇੱਕ ਪਰਿਵਾਰ ਨੂੰ ਪੈ ਗਈ ਬੇਹੱਦ ਭਾਰੀ

htvteam

ਜਵਾਨ ਨੂੰਹ ਸਣੇ ਸੱਸ ਨੂੰ ਬੇਹੋਸ਼ ਕਰ 4 ਜਣੇ ਕਰ ਗਏ ਮਾੜੀ ਕਰਤੂਤ

htvteam

Leave a Comment