ਮਜੀਠਾ ਹਲਕੇ ਚ ਕੋਰਟ ਮੈਰਿਜ ਕਰਵਾਉਣੀ ਨੌਜਵਾਨ ਨੂੰ ਪਈ ਮਹਿੰਗੀ
ਲੜਕੀ ਦੇ ਪਰਿਵਾਰ ਨੇ ਲੜਕੇ ਵਾਲਿਆਂ ‘ਤੇ ਕੀਤਾ ਹਮਲਾ
ਘਰ ਤੇ ਚਲਾਏ ਇੱਟਾਂ-ਰੋੜੇ, 6 ਸਾਲ ਦਾ ਬੱਚਾ ਹੋਇਆ ਜਖਮੀ
ਪਰਿਵਾਰ ਲਈ ਇਨਸਾਫ ਨੂੰ ਲੈਕੇ ਵਾਲਮੀਕੀ ਜਥੇਬੰਦੀਆਂ ਆਈਆਂ ਅੱਗੇ
ਅੰਮ੍ਰਿਤਸਰ ਦੇ ਮਜੀਠਾ ਅਧੀਨ ਪਿੰਡ ਲੁਧੜ ‘ਚ ਕੋਰਟ ਮੈਰਿਜ ਕਰਵਾਉਣ ਵਾਲੇ ਨੌਜਵਾਨ ਨੂੰ ਆਪਣਾ ਫੈਸਲਾ ਡੇਢ ਸਾਲ ਬਾਅਦ ਵੀ ਮਹਿੰਗਾ ਪੈ ਰਿਹਾ ਹੈ। ਕੁਲਦੀਪ ਸਿੰਘ ਨਾਂ ਦੇ ਨੌਜਵਾਨ ਨੇ ਡੇਢ ਸਾਲ ਪਹਿਲਾਂ ਇੱਕ ਲੜਕੀ ਨਾਲ ਕੋਰਟ ਮੈਰਿਜ ਕੀਤੀ ਸੀ, ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵੱਲੋਂ ਉਸਦੇ ਪਰਿਵਾਰ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਕੁਲਦੀਪ ਸਿੰਘ ਦੇ ਬਿਆਨ ਅਨੁਸਾਰ, ਹਾਲ ਹੀ ‘ਚ ਦੇਰ ਰਾਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਘਰ ‘ਚ ਸੋ ਰਹੇ ਪਰਿਵਾਰਕ ਮੈਂਬਰਾਂ ‘ਤੇ ਇੱਟਾਂ ਤੇ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਇੱਕ ਛੇ ਸਾਲ ਦਾ ਬੱਚਾ ਗੰਭੀਰ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸਨੂੰ ਨਾਜ਼ੁਕ ਹਾਲਤ ਵਿੱਚ ਜਵਾਬ ਦੇ ਦਿੱਤਾ ਗਿਆ ਹੈ।
ਇਸ ਘਟਨਾ ਤੋਂ ਬਾਅਦ, ਵਾਲਮੀਕੀ ਜਥੇਬੰਦੀਆਂ ਪੀੜਤ ਪਰਿਵਾਰ ਦੇ ਹੱਕ ਵਿੱਚ ਮਜੀਠਾ ਥਾਣੇ ਪਹੁੰਚੀਆਂ ਅਤੇ ਉਨ੍ਹਾਂ ਨੇ ਮੀਡੀਆ ਸਾਹਮਣੇ ਕਿਹਾ ਕਿ ਜੋ ਕੁਝ ਹੋਇਆ ਉਹ ਦਿਲ ਦਹਿਲਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਉਹ ਹਰ ਮੰਚ ਤੇ ਉਹਨਾਂ ਦੇ ਨਾਲ ਖੜੇ ਹਨ ਅਤੇ ਦੋਸ਼ੀਆਂ ਖ਼ਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਥਾਣਾ ਮਜੀਠਾ ਦੇ ਇੰਚਾਰਜ ਕਰਮਪਾਲ ਸਿੰਘ ਨੇ ਕਿਹਾ ਕਿ “ਪਿੰਡ ਲੁਧੜ ਤੋਂ ਹਮਲੇ ਦੀ ਸ਼ਿਕਾਇਤ ਮਿਲੀ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ ਕਾਨੂੰਨੀ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ।”
ਮਾਮਲਾ ਫਿਲਹਾਲ ਪੁਲਿਸ ਜਾਂਚ ਅਧੀਨ ਹੈ ਅਤੇ ਜਥੇਬੰਦੀਆਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ ਕਿ ਨਿਆਂ ਮਿਲੇ ਅਤੇ ਆਗਾਮੀ ਦਿਨਾਂ ‘ਚ ਇਨਸਾਫ ਦੀ ਪ੍ਰਤੀਖਾ ਜਾਰੀ ਰਹੇਗੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..