ਅਸੀਂ ਅਕਸਰ ਸਾਇਨ ਬੋਰਡ ਤੇ ਲਿਖਿਆ ਜ਼ਰੂਰ ਪੜ੍ਹਦੇ ਆ ਕਿ ਸ਼ਰਾਬ ਪੀ ਕੇ ਨਸ਼ਾ ਕਰਕੇ ਗੱਡੀ ਨਾ ਚਲਾਓ। ਤੇਜ਼ ਰਫਤਾਰੀ ਮੌਤ ਦੀ ਤਿਆਰੀ,, ਪਰ ਇਸਦੇ ਬਾਵਜੂਦ ਵੀ ਦੇਖਿਆ ਜਾ ਰਿਹਾ ਹੈ ਕਿ ਆਪਣੀ ਜਾਨ ਦੀ ਪਰਵਾਹ ਨਾ ਕੀਤੇ ਬਿਨਾਂ ਲੋਕਾਂ ਦੀ ਜਾਨ ਨੂੰ ਬੱਚਿਆਂ ਦੀ ਜਾਨ ਨੂੰ ਜੋਖਮ ਦੇ ਵਿੱਚ ਪਾਇਆ ਜਾ ਰਿਹਾ ਹੈ। ਡਰਾਈਵਰਾਂ ਦੀ ਲਾਪ੍ਰਵਾਹੀ ਕਾਰਨ ਆਏ ਦਿਨ ਹੀ ਸਕੂਲੀ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ,,,,,,,
ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਵਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਬੱਸ ਵਿੱਚ ਸਵਾਰ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਇਲਾਜ ਦੇ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਹੈ ਬੱਸ ਪਲਟਣ ਤੋਂ ਬਾਅਦ ਮਾਪਿਆਂ ਨੇ ਮੌਕੇ ਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ ਆਪਣੇ ਵਾਹਨਾਂ ਤੇ ਘਰ ਲੈਕੇ ਗਏ ਇਸ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਮਾਮੂਲੀ ਸੱਟਾਂ ਲੱਗੀਆਂ ਹਨ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਡਰਾਈਵਰ ਸਹੀ ਤਰਾਂ ਬੱਸ ਨੂੰ ਨਹੀਂ ਸੀ ਚਲਾਉਂਦਾ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ,,,,,,,,
ਇੱਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰੇਣੁ ਬਾਲਾ ਨੇ ਦੱਸਿਆ ਕਿ ਜਦੋਂ ਸਾਨੂ ਇਹ ਸੂਚਨਾਂ ਮਿਲ਼ੀ ਕੀ ਬੱਸ ਹਾਦਸਾਗ੍ਰਸਤ ਹੋ ਗਈ ਹੈ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਜਗਮੀਤ ਬੱਚਿਆਂ ਨੂੰ ਤੁਰੰਤ ਮੁਢਲੀ ਸਹਾਇਤਾ ਪ੍ਰਾਪਤ ਕਰਵਾਈ ਅਤੇ ਜਿਹੜੇ ਬੱਚੇ ਗੰਭੀਰ ਜਖਮੀ ਸਨ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਉਹਨਾਂ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਹਨਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਜੇ ਕਰਵਾਈ ਹੁੰਦੀ ਤਾਂ ਉਹ ਡਰਾਈਵਰ ਖ਼ਿਲਾਫ਼ ਜ਼ਰੂਰ ਐਕਸ਼ਨ ਲੈਂਦੇ,,,,,,,,,,
ਸਕੂਲੀ ਬੱਸਾਂ ਪਲਟਣ ਦੇ ਮਾਮਲੇ ਕਾਫੀ ਸਾਹਮਣੇ ਆ ਚੁੱਕੇ,, ਜਿਸ ਕਰਕੇ ਮਾਪੇ ਚਿੰਤਾ ਦਾ ਵਿਸ਼ਾ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

