Htv Punjabi
Punjab Religion Video

ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਪੁਲਿਸ ਹਿਰਾਸਤ ‘ਚ, ਭਾਈ ਸਾਹਿਬ ਦੀ ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫਤਾਰੀ

ਜਲੰਧਰ, 18 ਮਾਰਚ 2023 – ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ‘ਚ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਠ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਹ ਗ੍ਰਿਫਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ ‘ਚ ਹੋਈ ਹੈ। ਹੁਣ ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਜਦਕਿ ਅੰਮ੍ਰਿਤਪਾਲ ਸਿੰਘ ਦੇ ਤੀਸਰੀ ਗੱਡੀ ‘ਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾ ਸਕਦਾ ਹੈ।

ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ। ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ। ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਸੇਵਰ ਤੋਂ ਹੀ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ ਅਤੇ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਪਰ ਜਦੋਂ ਇਹ ਕਾਫ਼ਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਫੋਰਸ ਨੇ ਉਸ ਨੂੰ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਫੜਿਆ ਗਿਆ ਹੈ ਅਤੇ ਦੋ ਗੱਡੀਆਂ ਜਬਤ ਕਰਨ ਦੀ ਖਬਰ ਹੈ। ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ।

Related posts

ਫਲਾਈਓਵਰ ਤੋਂ ਕੁੱਦ ਕੇ ਹੋਟਲ ਕਾਰੋਬਾਰੀ ਨੇ ਕੀਤੀ ਆਤਮਹੱਤਿਆ, ਰਿਸ਼ਤੇਦਾਰ ਦੇ ਇਲਾਜ ਲਈ ਲੈ ਰੱਖਿਆ ਸੀ ਕਰਜ਼ਾ

Htv Punjabi

ਕੈਮਰੇ ‘ਚ ਕੈਦ ਰਹਿ ਗਈ ਆਪ ਮੰਤਰੀ ਦੀ ਅਸ਼ਲੀਲ ਵੀਡੀਓ ?

htvteam

ਰਣਜੀਤ ਬਾਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਦਿੱਤੀ ਸੋਅ ਦੀ ਕਮਾਈ

htvteam

Leave a Comment