ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੁੜ ਪੱਤਰ ਲਿਖ ਬੇਨਤੀ ਕੀਤੀ ਹੈ।
ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੰਗ ਕੀਤੀ ਹੈ ਕਿ ਕਿਉਂਕਿ ਕੇਂਦਰ ਸਰਕਾਰ ਹੁਣ ਤੱਕ ਉਨ੍ਹਾਂ ਨੂੰ ਅਤੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ‘ਚ ਨਾਕਾਮਯਾਬ ਰਹੀ ਹੈ ਤਾਂ ਕਰਕੇ ਉਨ੍ਹਾਂ ਦੀ ਸਜ਼ਾ ਮੁਆਫ਼ੀ ਦੀ ਅਪੀਲ ਜਿਹੜੀ ਕਿ ਕੇਂਦਰ ਕੋਲ ਪਿੱਛਲੇ 12 ਸਾਲਾਂ ਤੋਂ ਵਿਚਾਰ ਅਧੀਨ ਲੰਬਿਤ ਪਈ ਹੋਈ ਹੈ, ਉਸਨੂੰ ਵਾਪਿਸ ਲੈ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ।
ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਪੱਤਰ ਸਾਂਝਾ ਕੀਤਾ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………