ਇਸ ਵੇਲੇ ਦੀ ਵੱਡੀ ਖ਼ਬਰ ਸਿਆਸੀ ਗਲਿਆਰਿਆਂ ਤੋਂ ਆ ਰਹੀ ਹੈ | ਜਿੱਥੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਦੌਰਾਨ ਪੰਜਾਬ ‘ਚ ਕਾਂਗਰਸ ਪਾਰਟੀ ਟੁੱਟਦੀ ਨਜ਼ਰ ਆ ਰਹੀ ਹੈ | ਕਾਂਗਰਸ ਦੇ ਇੱਕ ਦਿੱਗਜ਼ ਨੇਤਾ ਅਤੇ ਸਾਬਕਾ ਮੰਤਰੀ ਨੇ ਅੱਜ ਅਸਤੀਫਾ ਦੇ ਦਿੱਤਾ ਹੈ ਅਤੇ ਭਾਰਤੀ ਜਨਤਾ ਪਾਰਟੀ ਦਾ ਕਮਲ ਜਾ ਫ਼ੜਿਆ ਹੈ |
ਅਸੀਂ ਗੱਲ ਕਰ ਰਹੇ ਹਾਂ ਮਨਪ੍ਰੀਤ ਸਿੰਘ ਬਾਦਲ ਦੀ, ਜਿੰਨਾ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ। ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਮਨਪ੍ਰੀਤ ਬਾਦਲ ਨੇ ਕਿਹਾ ਹੈ, ‘ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ। ਦੂਜੇ ਪਾਸੇ ਉਹਨਾਂ ਭਾਜਪਾ ਵਿਚ ਸ਼ਾਮਲ ਹੋਣ ਉਪਰੰਤ ਪੀਊਸ਼ ਗੋਇਲ ਦਾ ਧੰਨਵਾਦ ਕੀਤਾ।
ਅੱਜ ਹੀ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅੱਜ ਰਾਹੁਲ ਗਾਂਧੀ ਨੂੰ ਦੋ ਪੰਨਿਆਂ ਦੀ ਚਿੱਠੀ ਲਿਖ ਕੇ ਕਾਂਗਰਸ ਤੋਂ ਵੱਖ ਹੋ ਗਏ ਹਨ। 2017 ਦੀਆਂ ਚੋਣਾਂ ਤੋਂ ਬਾਅਦ ਜਦੋਂ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲੀ ਸੀ, ਉਦੋਂ ਤੋਂ ਹੀ ਇਹ ਤੈਅ ਹੋਣ ਲੱਗਾ ਸੀ ਕਿ ਮਨਪ੍ਰੀਤ ਬਾਦਲ ਜ਼ਿਆਦਾ ਦੇਰ ਤੱਕ ਪਾਰਟੀ ਨਾਲ ਨਹੀਂ ਚੱਲ ਸਕਣਗੇ। ਅਮਰਿੰਦਰ ਰਾਜਾ ਵੜਿੰਗ ਨਾਲ 36 ਦਾ ਅੰਕੜਾ ਹੈ।
