Htv Punjabi
Punjab siyasat Video

ਮਜੀਠੀਆ ਨਾਲ ਪੁਲਿਸ ਦਾ ਧੱਕਾ, ਪੈ ਗਿਆ ਮਾਝੇ ਦੇ ਜਰਨੈਲ ਨੂੰ ਘੇਰਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਅੱਜ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਕਾਲੀ ਦਲ ਦੇ ਲੀਡਰ ਰਾਜੋਆਣਾ ਨੂੰ 5 ਦਸੰਬਰ ਤੋਂ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਨ ਆਏ ਸੀ,ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਅੱਜ ਇੱਥੇ ਜੇਲ੍ਹੇ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ।ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਸਾਲ 2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਤਾਰੀਖ ਮਿਥੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਦੇ ਆਧਾਰ ‘ਤੇ ਹੀ ਰਾਸ਼ਟਰਪਤੀ ਵੱਲੋਂ ਰੋਕ ਲਾਈ ਗਈ ਸੀ ਪਰ ਇਹ ਪਟੀਸ਼ਨ 12 ਸਾਲਾਂ ਤੋਂ ਲਟਕੀ ਹੋਣ ਤੋਂ ਖ਼ਫਾ ਰਾਜੋਆਣਾ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਸੀ ਕਿ ਉਹ ਹੁਕਮ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਉਸ ਦੀ ਇਹ ਪਟੀਸ਼ਨ ਵਾਪਸ ਕਰਵਾਉਣ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿਤੇ ਲਿੰਕ ‘ਤੇ ਕਲਿੱਕ ਕਰੋ…………

Related posts

ਗੋਰਿਆਂ ਦਾ ਵੈਦ ਗੂੰਦ ਨਾਲ ਸ਼ਰਾਬੀਆਂ ‘ਚ ਭਰ ਦਿੰਦੇ ਫੌਲਾਦ || Vaid Harshbir Singh ||

htvteam

ਮੰਤਰੀ ਦੀ ਹਸਪਤਾਲ ਐਂਟਰੀ ਨੇ ਸਟਾਫ਼ ਦੇ ਸੁਕਾਏ ਸਾਹ

htvteam

ਲਓ ਜੀ ਹੁਣ ਅਕਾਲੀ, ਭਾਜਪਾ ਤੇ ਕਾਂਗਰਸੀ ਹੋ ਗਏ ਇੱਕ; ਦੇਖੋ ਹੁਣ ਅੱਗੇ ਕੀ ਹੁੰਦੈ

htvteam

Leave a Comment