ਜ਼ਿਲ੍ਹਾ ਗੁਰਦਾਸਪੁਰ ਦੇ ਪਾਰਟੀ ਦਫ਼ਤਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੇ ਤੌਰ ਤੇ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਵਿੱਚ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਜੇਪੀ ਭਗਤ ਸਾਥੀਆਂ ਸਮੇਤ ਪਹੁੰਚੇ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ,ਅਤੇ ਕਿਹਾ ਕਿ ਇਸ ਗੱਠਜੋੜ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਅਕਾਲੀ ਦਲ ਭਸਪਾ ਦੀ ਸਰਕਾਰ ਬਣੇਗੀ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਹੋਇਆ ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਸ਼ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਬੰਧਨ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗਾ, ਕਿਉਂਕਿ ਕਾਂਗਰਸ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਹ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਅੱਜ ਦੇਸ਼ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕ ਰੋਜ਼ਾਨਾ ਮਰ ਰਹੇ ਹਨ ਕਿਉਂਕਿ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਬੇਰੁਜ਼ਗਾਰੀ ਵਧ ਗਈ ਹੈ, ਨੌਜਵਾਨ ਪੀੜੀ ਨੂੰ ਆਪਣਾ ਭਵੀਖ ਨਜ਼ਰ ਨਹੀਂ ਆ ਰਿਹਾ, ਅੱਜ ਨੌਜਵਾਨਾਂ ਦੇ ਭਵਿੱਖ ਨਾਲ ਸਕੋਲਰਸ਼ਿਪ ਘੁਟਾਲਾ ਕੀਤਾ ਗਿਆ ਹੈ ਜਿਸ ਕਾਰਨ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੱਕ ਵਿੱਚ ਆਪਣਾ ਫਤਵਾ ਦੇਣਗੇ, ਅਤੇ ਅਸੀਂ ਆਉਣ ਵਾਲੇ ਸਮੇਂ ਵਿਚ ਆਪਣੇ ਗੱਠਜੋੜ ਰਾਹੀਂ ਹਲਕੇ ਵਿੱਚ ਗਤੀਵਿਧੀਆਂ ਨੂੰ ਹੋਰ ਤੇਜ ਕਰ ਦਿਆਂਗੇ