Htv Punjabi
Punjab

ਮਾਤਾ ਗੁਜਰੀ ਕਾਲਜ ਵਿਖੇ 53 ਵੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ

ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ 53 ਵੇ ਸਲਾਨਾ ਅਥਲੀਟ ਖੇਡ ਮੁਕਾਬਲਾ ਕਰਵਾਏ ਗਏ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਹੋਰ ਕਾਲਜ ਦੀਆਂ ਸ਼ਖਸੀਅਤਾਂ ਹਾਜ਼ਰ ਸਨ ਇਸ ਮੌਕੇ ਕਾਲਜ ਦੇ ਬੱਚਿਆਂ ਵੱਲੋਂ ਸ਼ਾਨਦਾਰ ਪਰੇਡ ਵੀ ਕੀਤੀ ਗਈ ਅਤੇ ਮੁੱਖ ਮਹਿਮਾਨ ਨੇ ਝੰਡਾ ਚੜ੍ਹਾਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਵੀ ਕੀਤੀ

ਇਸ ਮੌਕੇ ਮੁੱਖ ਮਹਿਮਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਹਰੇਕ ਸਾਲ ਅਥਲੀਟ ਖੇਡ ਮੁਕਾਬਲੇ ਕਰਵਾਉਂਦੇ ਨੇ ਜਿਸ ਨਾਲ ਬੱਚਿਆਂ ਦੀ ਸਿਹਤ ਠੀਕ ਰਹਿੰਦੀ ਹੈ ਅਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਣਕਾਰੀ ਮਿਲਦੀ ਹੈ ਇਸ ਮੌਕੇ ਉਨ੍ਹਾਂ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਵੀ ਕੀਤਾ


ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਨੇ ਕਿਹਾ ਕਿ 53 ਵੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ ਨੇ ਜਿਸ ਵਿੱਚ 600 ਤੋਂ ਵੱਧ ਬੱਚਿਆਂ ਨੇ ਖੇਡ ਮੁਕਾਬਲਿਆਂ ਵਿਚ ਭਾਗ ਲਾਏ ਨੇ ਜੋ ਕਿ ਬਹੁਤ ਵਧੀਆ ਗੱਲ ਹੈ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਾਰੀਆ ਗੇਮਾ ਵਿਚ ਆਪਣਾ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਆਪਣੇ ਦੇਸ਼ ਦਾ ਨਾਂ ਉੱਚਾ ਕਰ ਸਕਣ ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦਾ ਦੌਰ ਚੱਲ ਰਿਹਾ ਸੀ ਜਿਸ ਕਰਕੇ ਬੱਚੇ ਕੋਈ ਵੀ ਗੇਮ ਖੇਡ ਨਹੀਂ ਸਕੇ ਇਸ ਲਈ ਕਾਲਜ ਵੱਲੋਂ ਇਹ ਸਾਲਾਨਾ ਸਮਾਗਮ ਕਰਵਾਇਆ ਗਿਆ ਹੈ ਜਿਸ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਹੈ ਉਹਨਾਂ ਕਿਹਾ ਕਿ ਮੈਂ ਬੱਚਿਆਂ ਦਾ ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਹ ਗੇਮਾਂ ਵਿੱਚ ਭਾਗ ਲਿਆ ਹੈ


ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਜੋ ਮਾਤਾ ਗੁਜਰੀ ਕਾਲਜ ਵੱਲੋਂ ਅਥਲੀਟ ਖੇਡ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਜਿਸ ਦੀ ਮੈਂ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦਾ ਹਾਂ ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਕਾਲਜ ਦੇ ਬੱਚੇ ਸਾਰੀਆ ਗੇਮਾ ਵਿੱਚ ਪਾਰਟੀਸਪੇਟ ਕਰਦੇ ਨੇ ਅਤੇ ਕਾਲਜ ਦਾ ਨਾਂਅ ਉਚਾ ਚੁੱਕਦੇ ਨੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਇਸੇ ਤਰ੍ਹਾਂ ਗੇਮਾਂ ਵਿਚ ਭਾਗ ਲੈਣਾ ਚਾਹੀਦਾ ਹੈ ਤਾਹੀਂ ਉਹ ਆਪਣੇ ਸ਼ਹਿਰ ਅਤੇ ਦੇਸ਼ ਦਾ ਨਾਂ ਉੱਚਾ ਚੁੱਕਣਗੇ

Related posts

ਬਠਿੰਡਾ ਚ ਡਿੱਗੇ ਮਿਜ਼ਾਇਲ ਦੇ ਟੁੱਕੜੇ, ਸਹਿਮੇ ਲੋਕ

htvteam

ਵਿਧਵਾ ‘ਤੇ ਦੋ ਬੱਚਿਆਂ ਦੀ ਮਾਂ ਨੇ ਕੀਤਾ ਇਸ ਕੰਮ ਤੋਂ ਇਨਕਾਰ ਤਾਂ ਅੱਧੀ ਰਾਤ ਘਰ ‘ਚ ਵੜ ਕੇ ਕਰਤਾ ਆਹ ਕਾਰਾ

Htv Punjabi

ਅਮ੍ਰਿਤਪਾਲ ਨੂੰ ਲੈ ਕੇ ਆਈ ਵੱਡੀ ਖ਼ਬਰ; ਹੁਣ ਪੈ ਸਕਦੈ ਵੱਡਾ ਘਮਸਾਨ

htvteam