ਪੰਜਾਬ ਦੇ ਵਿੱਚ ਮੌਸਮ ਅੰਦਰ ਭਾਰੀ ਤਬਦੀਲੀ
ਵਧਿਆ ਤਾਪਮਾਨ, 5 ਅਕਤੂਬਰ ਤੋਂ ਬਾਅਦ ਬਦਲੇਗਾ ਮੌਸਮ
ਕਿਤੇ ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ
ਪੰਜਾਬ ਦੇ ਵਿੱਚ ਮੌਨਸੂਨ ਦੀ ਵਾਪਸੀ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਇਜਾਫਾ ਵੇਖਣ ਨੂੰ ਮਿਲ ਰਿਹਾ ਹੈ। ਦਿਨ ਦਾ ਤਾਪਮਾਨ ਕਲ ਲਗਭਗ 35 ਡਿਗਰੀ ਦੇ ਨੇੜੇ ਲੁਧਿਆਣਾ ਦੇ ਵਿੱਚ ਦਰਜ ਕੀਤਾ ਗਿਆ ਜਦੋਂ ਕਿ ਰਾਤ ਦਾ ਤਾਪਮਾਨ 25 ਡਿਗਰੀ ਦੇ ਨੇੜੇ ਚੱਲ ਰਿਹਾ ਹੈ ਜੋ ਕਿ ਆਮ ਤਾਪਮਾਨ ਨਾਲੋਂ ਦੋ ਤੋਂ ਤਿੰਨ ਡਿਗਰੀ ਜਿਆਦਾ ਹੈ। ਜਿਸ ਤੋਂ ਜ਼ਾਹਿਰ ਹੈ ਕਿ ਗਰਮੀ ਮਈ ਜੂਨ ਵਾਲੀ ਅਕਤੂਬਰ ਮਹੀਨੇ ਦੇ ਵਿੱਚ ਪੈ ਰਹੀ। ਹਾਲਾਂਕਿ 3 ਤੋਂ 4 ਦਿਨ ਮੌਸਮ ਇਸੇ ਤਰਾਂ ਦਾ ਰਹੇਗਾ।
ਜਦੋਂ ਕਿ 5 ਅਕਤੂਬਰ ਨੂੰ ਪੰਜਾਬ ਦੇ ਕੁੱਝ ਇਲਾਕਿਆਂ ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਇਲਾਕੇ ਚ ਬਾਰਿਸ਼ ਪੈ ਸਕਦੀ ਹੈ। ਪੀ ਏ ਯੂ ਮੌਸਮ ਵਿਗਿਆਨੀ ਨੇ ਕਿਹਾ ਕਿ 5 ਅਕਤੂਬਰ ਤੋਂ ਬਾਅਦ ਮੌਸਮ ਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਪਰ ਫਿਲਹਾਲ ਮੌਸਮ ਸਾਫ ਰਹੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..