Htv Punjabi
Punjab

ਮੁੱਖ ਮੰਤਰੀ ਦੀ ਕਿਸਾਨ ਜੱਥੇਬੰਦੀਆਂ ਨਾਲ ਮੁਲਕਾਤ ‘ਚ ਜਾਣੋ ਕੀ-ਕੀ ਆਏ ਨਤੀਜੇ

ਖੇਤੀ ਆਰਡੀਨੈਂਸਾਂ ਦੇ ਵੱਧ ਰਹੇ ਵਿਰੋਧ ਦੇ ਚੱਲਦਿਆਂ ਹੁਣ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੀਆਂ ਅਲੱਗ-ਅਲੱਗ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆ ਨਾਲ ਮੁਲਕਾਤ ਕੀਤੀ ਗਈ, ਇਸ ਮੌਕੇ ਕੈਪਟਨ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਬਚਾਉਣ ‘ਤੁੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਰੇ ਕਾਨੂੰਨੀ ਤਰੀਕਿਆਂ ਦੀ ਪੜਤਾਲ ਹੋ ਰਹੀ ਹੈ। ਕਿਸਾਨਾਂ ਨੂੰ ਹੋਰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਏਗਾ ਤੇ ਸਰਕਾਰ ਹਰ ਸੰਘਰਸ਼ ‘ਚ ਉਨ੍ਹਾਂ ਦੇ ਨਾਲ ਖੜੀ ਹੈ।

ਇਸ ਮੌਕੇ ਕਿਸਾਨ ਲੀਡਰ ਵੱਲੋਂ ਦਿੱਤੇ ਭਰੋਸੇ ਬਾਰੇ ਵੀ ਕਿਹਾ ਗਿਆ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵੀ ਭਰੋਸਾ ਦਿੱਤਾ ਗਿਆ ਹੈ ਕਿ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ,, ਇਸ ਮੌਕੇ ਭਾਰਤੀ ਜਨਤਾ ਪਾਰਟੀ ‘ਤੇ ਵੀ ਜਮ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਬਦੀ ਹਮਲੇ ਕੀਤੇ ਗਏ ,, ਉਹਨਾਂ ਕਿਹਾ ਹੈ ਕਿ ਜਿਸ ਤਰਾਂ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਦਮ ਚੁੱਕੇ ਗਏ ਨੇ ਬੀਜੇਪੀ ਨੂੰ ਪੰਜਾਬ ਚੋ ਕੱਢ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਕਿਹਾ ਕਿ ਅਸੀਂ ਧਰਮ, ਜਾਤ ਦੀ ਲੜਾਈ ਨਹੀਂ ਲੜ ਰਹੇ ਅਸੀਂ ਖਾਲਿਸਤਾਨ ਨਾਲ ਸਹਿਮਤ ਨਹੀਂ ਹਾਂ।

ਇਸ ਮੌਕੇ ਕਿਸਾਨਾਂ ਨੇ ਕਿਹਾ ਹੈ ਕਿ ਉਹਨਾਂ ਮੁੱਖ ਮੰਤਰੀ ਨੂੰ ਮਜਬੂਰ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇ। ਇਸ ਨੇ ਨਾਲ ਹੀ ਪਾਕਿਸਤਾਨ ਨਾਲ ਵਪਾਰ ਕਰਨ ਬਾਰੇ ਵੀ ਕਿਸਾਨਾਂ ਵੱਲੋਂ ਕਿਹਾ ਗਿਆ।

Related posts

ਬਰਾਤ ਵਾਲੇ ਦਿਨ ਲਾੜਾ ਮਸ਼ੂਕ ਨਾਲ ਹੋ ਗਿਆ ਫਰਾਰ

htvteam

5 ਅਤੇ 7 ਮਾਰਚ ਨੂੰ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ਼, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸ਼ੰਕਾ

Htv Punjabi

ਆਪ ਆਗੂਆਂ ਖਿਲਾਫ ਪੁਲਿਸ ਨੇ ਦਰਜ਼ ਕੀਤਾ ਮਾਮਲਾ, ਕਾਰਨ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ, ਭਲਾ ਇੰਝ ਕਿਵੇ ਹੋ ਸਕਦੈ?

Htv Punjabi